ਨਾਹਨ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ। ਇਕ ਓਵਰਲੋਡੇਡ ਬੋਲੈਰੋ ਕੈਂਪਰ ਜੀਪ ਦੇ ਡੂੰਘੀ ਖੱਡ 'ਚ ਡਿੱਗਣ ਨਾਲ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 17 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਇਸ ਜ਼ਿਲ੍ਹੇ ਦੇ ਸ਼ਿਲਾਈ ਸਬ ਡਿਵੀਜ਼ਨ ਦੇ ਅਧੀਨ ਬਸ਼ਵਾ ਪਿੰਡ ਕੋਲ ਬੋਬਰੀ-ਬੁਸ਼ਵਾ ਮਾਰਗ 'ਤੇ ਵਾਪਰਿਆ। ਪਾਉਂਟਾ ਦੇ ਪੁਲਸ ਡਿਪਟੀ ਸੁਪਰਡੈਂਟ ਮਾਨਵੇਂਦਰ ਠਾਕੁਰ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਸ਼ਿਲਾਈ ਤੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬਚਾਅ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸ਼ਿਲਾਈ ਹਸਪਤਾਲ 'ਚ ਮੁੱਢਲੇ ਇਲਾਜ ਤੋਂ ਬਾਅਦ ਜ਼ਖ਼ਮੀਆਂ ਨੂੰ ਅੱਗੇ ਦੇ ਇਲਾਜ ਲਈ ਪਾਉਂਟਾ ਸਿਵਲ ਹਸਪਤਾਲ 'ਚ ਰੈਫਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਂ ਨੇ ਗੋਆ ਲਿਜਾ ਕੇ 4 ਸਾਲਾ ਮਾਸੂਮ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ
ਪੁਲਸ ਡਿਪਟੀ ਸੁਪਰਡੈਂਟ ਨੇ ਦੱਸਿਆ ਕਿ ਹਾਦਸੇ 'ਚ ਮਾਰੇ ਗਏ 2 ਯਾਤਰੀਆਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਠਾਕੁਰ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਚੱਲ ਰਹੀ ਹੈ। ਹਾਦਸੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਵਾਲੀ ਜਗ੍ਹਾ 'ਤੇ ਮੌਜੂਦ ਸਥਾਨਕ ਵਾਸੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਸਥਾਨਕ ਸਨ ਅਤੇ ਉਨ੍ਹਾਂ ਦੀ ਪਛਾਣ ਹੰਡਾਰੀ ਪਿੰਡ ਵਾਸੀ ਫਕੀਰਚੰਦ ਦੀ ਧੀ ਕਰੀਨਾ (19) ਅਤੇ ਬਸ਼ਵਾ ਪਿੰਡ ਵਾਸੀ ਪ੍ਰੀਤਮ ਸਿੰਘ ਦੇ ਪੁੱਤਰ ਮੋਹਨ ਸਿੰਘ ਵਜੋਂ ਹੋਈ ਹੈ। ਸ਼ਿਲਾਈ ਦੇ ਤਹਿਸੀਲਦਾਰ ਜੈ ਸਿੰਘ ਠਾਕੁਰ ਨੇ ਦੱਸਿਆ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਵਾਲੇ ਨੂੰ 25 ਹਜ਼ਾਰ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ 5 ਹਜ਼ਾਰ ਰੁਪਏ ਦਿੱਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
22 ਜਨਵਰੀ ਨੂੰ ਇਸ ਸੂਬੇ ’ਚ ਸਕੂਲਾਂ ’ਚ ਛੁੱਟੀ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
NEXT STORY