ਸੋਨੀਪਤ- ਹਰਿਆਣਾ ਦੇ ਸੋਨੀਪਤ 'ਚ ਬਾਇਲਰ ਫਟਣ ਨਾਲ ਦੋ ਲੋਕਾਂ ਦੀ ਜਾਨ ਚੱਲੀ ਗਈ ਅਤੇ 25 ਲੋਕ ਜ਼ਖ਼ਮੀ ਹੋ ਗਏ ਹਨ। ਵੀਰਵਾਰ ਯਾਨੀ ਕਿ ਅੱਜ ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੋਨੀਪਤ ਦੇ ਕੁੰਡਲੀ ਸ਼ਹਿਰ ਵਿਚ ਬੁੱਧਵਾਰ ਰਾਤ ਇਹ ਘਟਨਾ ਵਾਪਰੀ। ਕੁੰਡਲੀ ਨਗਰ ਦੇ ਥਾਣਾ ਮੁਖੀ ਦੇਵੇਂਦਰ ਸਿੰਘ ਨੇ ਫੋਨ 'ਤੇ ਦੱਸਿਆ ਕਿ ਸਾਨੂੰ ਘਟਨਾ ਵਾਲੀ ਥਾਂ ਤੋਂ ਦੋ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਧਮਾਕੇ ਵਿਚ 25 ਲੋਕ ਜ਼ਖ਼ਮੀ ਹੋ ਗਏ ਹਨ। ਬਾਇਲਰ ਫਟਣ ਕਾਰਨ ਹੋਏ ਧਮਾਕੇ ਕਾਰਨ ਨੇੜਲੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ- 17.50 ਕਰੋੜ ਦੇ ਟੀਕੇ ਨਾਲ ਬਚੀ ਹਿਰਦੇਆਂਸ਼ ਦੀ ਜਾਨ, ਕੰਪਨੀ ਤੇ ਪੁਲਸ ਦੀ ਮਦਦ ਨਾਲ ਬੱਚੇ ਨੂੰ ਮਿਲੀ ਨਵੀ ਜ਼ਿੰਦਗੀ
ਖ਼ਬਰ ਹੈ ਕਿ ਇਕ ਇਮਾਰਤ ਧਮਾਕੇ ਕਾਰਨ ਡਿੱਗ ਗਈ, ਜਿਸ ਕਾਰਨ ਮਲਬੇ ਵਿਚ ਕਈ ਲੋਕਾਂ ਦੇ ਦਬੇ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਮਜ਼ਦੂਰ ਫੈਕਟਰੀ ਵਿਚ ਕੰਮ ਕਰ ਰਹੇ ਸਨ। ਹਾਦਸੇ ਵਿਚ 25 ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਪੁਸ਼ਟੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਹੀ ਨਰੇਲਾ ਦੇ ਰਾਜਾ ਹਰੀਸ਼ ਚੰਦਰ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਓਧਰ ਆਲੇ-ਦੁਆਲੇ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਮਦਦ ਨਾ ਕਰਨ ਦਾ ਦੋਸ਼ ਲਾਇਆ ਹੈ। ਘਟਨਾ ਵਾਲੀ ਥਾਂ 'ਤੇ ਪੁਲਸ ਅਤੇ ਫਾਇਰ ਬ੍ਰਿਗੇਡ ਪਹੁੰਚੀ ਹੈ। ਕੁਝ ਲੋਕਾਂ ਦੇ ਫਸੇ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਪੁਲਸ ਰੈਸਕਿਊ ਆਪ੍ਰੇਸ਼ਨ ਚਲਾ ਰਹੀ ਹੈ।
ਇਹ ਵੀ ਪੜ੍ਹੋ- ਵਿਦੇਸ਼ੀ ਰੇਡੀਓ ਅਤੇ ਟੀ. ਵੀ . ’ਤੇ ਪੰਜਾਬੀ ਐੱਨ. ਆਰ. ਆਈਜ਼. ਦਾ ਰੌਲਾ, ਵੋਟ ਪਾਉਣ ’ਚ ਫਾਡੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਸ਼੍ਰੀਲੰਕਾ 'ਚ ਵੀ UPI ਰਾਹੀਂ ਕਰ ਸਕੋਗੇ ਭੁਗਤਾਨ, PhonePe-LankaPay ਨੇ ਕੀਤੀ ਸਾਂਝੇਦਾਰੀ
NEXT STORY