ਸ਼੍ਰੀਗੰਗਾਨਗਰ — ਰਾਜਸਥਾਨ 'ਚ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਸ਼੍ਰੀਕਰਨਪੁਰ ਥਾਣਾ ਖੇਤਰ 'ਚ ਪਾਕਿਸਤਾਨ ਸਰਹੱਦ ਨੇੜੇ ਇਕ ਖੇਤ 'ਚ ਸ਼ੁੱਕਰਵਾਰ ਸਵੇਰੇ ਦੋ ਕਿੱਲੋ ਤੋਂ ਜ਼ਿਆਦਾ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਖੁਫ਼ੀਆ ਏਜੰਸੀਆਂ ਦੇ ਅਧਿਕਾਰੀ ਮੌਕੇ ’ਤੇ ਪੁੱਜੇ। ਉਕਤ ਪੈਕਟ ਪਿੰਡ ਨੱਗੀ ਦੇ ਚੱਕ 37 ਐਚ ਦੇ ਇੱਕ ਖੇਤ ਵਿੱਚ ਪਿਆ ਸੀ। ਇਹ ਖੇਤ ਸਰਹੱਦ ਦੀ ਜ਼ੀਰੋ ਲਾਈਨ ਤੋਂ ਕਾਫੀ ਦੂਰ ਹੈ। ਬੀਐਸਐਫ ਨੇ ਪੈਕਟ ਪੁਲਸ ਨੂੰ ਸੌਂਪ ਦਿੱਤਾ।
ਇਹ ਵੀ ਪੜ੍ਹੋ- ਇਕ ਹੋਰ ਟਰੇਨ ਪਟੜੀ ਤੋਂ ਉਤਰੀ, ਗੁਜਰਾਤ 'ਚ ਵਲਸਾਡ ਅਤੇ ਸੂਰਤ ਸਟੇਸ਼ਨ ਵਿਚਾਲੇ ਵਾਪਰੀ ਘਟਨਾ
ਪੁਲਸ ਨੇ ਦੱਸਿਆ ਕਿ ਪੈਕਟ 'ਚੋਂ 2 ਕਿਲੋ 129 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ ਲਗਭਗ 12 ਕਰੋੜ ਰੁਪਏ ਦੱਸੀ ਗਈ ਹੈ। ਪੁਲੀਸ ਅਨੁਸਾਰ ਬੀਤੀ ਰਾਤ ਹੀ ਹੈਰੋਇਨ ਦਾ ਇਹ ਪੈਕੇਟ ਪਾਕਿਸਤਾਨੀ ਤਸਕਰਾਂ ਨੇ ਡਰੋਨ ਰਾਹੀਂ ਖੇਤ ਵਿੱਚ ਸੁੱਟਿਆ ਸੀ।
ਦੂਜੇ ਪਾਸੇ ਬੀਐਸਐਫ ਦਾਅਵਾ ਕਰ ਰਹੀ ਹੈ ਕਿ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦੇਣ 'ਤੇ ਗੋਲੀਬਾਰੀ ਕੀਤੀ ਗਈ। ਪੁਲਸ ਦਾ ਕਹਿਣਾ ਹੈ ਕਿ ਰਾਤ ਨੂੰ ਹੀ ਇਸ ਇਲਾਕੇ 'ਚ ਡਰੋਨ ਦੀ ਸੂਚਨਾ ਮਿਲੀ ਸੀ। ਜਿਸ 'ਤੇ ਪੂਰੇ ਇਲਾਕੇ 'ਚ ਨਾਕਾਬੰਦੀ ਕਰ ਦਿੱਤੀ ਗਈ। ਭਾਰਤੀ ਖੇਤਰ ਵਿੱਚ ਹੈਰੋਇਨ ਦੇ ਪੈਕਟ ਚੁੱਕਣ ਆਏ ਤਸਕਰ ਤਾਂ ਫੜੇ ਨਹੀਂ ਗਏ, ਪਰ ਮੌਕੇ ਤੋਂ ਮਿਲੇ ਮੋਬਾਈਲਾਂ ਤੋਂ ਤਸਕਰਾਂ ਬਾਰੇ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਵਰਨਣਯੋਗ ਹੈ ਕਿ ਚਾਰ-ਪੰਜ ਦਿਨ ਪਹਿਲਾਂ ਸ੍ਰੀਕਰਨਪੁਰ ਵਿੱਚ ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਕਰੀਬ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਇੱਕ ਤਸਕਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਗਲੁਰੂ 'ਚ ਭਾਰੀ ਬਾਰਿਸ਼ ਦਾ ਕਹਿਰ; ਕਈ ਇਲਾਕੇ ਪਾਣੀ 'ਚ ਡੁੱਬੇ, ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ
NEXT STORY