ਮਿਰਜ਼ਾਪੁਰ (ਯੂਪੀ) (ਭਾਸ਼ਾ) : ਪੁਲਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਮਿਰਜ਼ਾਪੁਰ ਜ਼ਿਲ੍ਹੇ ਦੇ ਪਾਦਰੀ ਥਾਣਾ ਖੇਤਰ ਵਿੱਚ ਮੋਟਰਸਾਈਕਲ ਸਵਾਰ ਦੋ ਮਜ਼ਦੂਰਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਪਾਦਰੀ ਥਾਣਾ ਇੰਚਾਰਜ ਅਜੀਤ ਸਿੰਘ ਨੇ ਦੱਸਿਆ ਕਿ ਕਾਪਸੌਰ ਖੇਤਰ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਇੱਕ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨ ਦਿਹਾੜੀ ਦੇ ਕੰਮ ਲਈ ਘਰੋਂ ਨਿਕਲੇ ਸਨ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਇੰਜਮਾਨ (25) ਤੇ ਇਜ਼ਰਾਈਲ (22) ਵਜੋਂ ਹੋਈ ਹੈ, ਜੋ ਦੇਹਾਤ ਕੋਤਵਾਲੀ ਥਾਣਾ ਖੇਤਰ ਦੇ ਸ਼ਾਦੀ ਬਨਕਟ ਦੇ ਰਹਿਣ ਵਾਲੇ ਹਨ। ਥਾਣਾ ਇੰਚਾਰਜ ਦੇ ਅਨੁਸਾਰ, ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਣਪਛਾਤੇ ਵਾਹਨ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੀਕੇ ਦੀ ਪਾਰਟੀ ਨੇ ਦਾਅਵਾ ! NDA ਨੇ ਚੋਣਾਂ ਲਈ ਵਿਸ਼ਵ ਬੈਂਕ ਦੇ 14,000 ਕਰੋੜ ਰੁਪਏ ਖਰਚੇ
NEXT STORY