ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਅਲਸ਼ੀਪੋਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਮੁਹਿੰਮ ਚਲਾਈ ਸੀ ਅਤੇ ਇਸ ਦੌਰਾਨ ਮੰਗਲਵਾਰ ਤੜਕੇ ਮੁੱਠਭੇੜ ਸ਼ੁਰੂ ਹੋਈ।
ਇਹ ਵੀ ਪੜ੍ਹੋ: 8 ਸਾਲਾ ਬੱਚੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਪਿੱਛੋਂ ਪੱਥਰ ਮਾਰ ਕੀਤਾ ਕਤਲ, ਪਿਤਾ ਦੇ ਜਾਣਕਾਰ ਸਨ ਮੁਲਜ਼ਮ
ਕਸ਼ਮੀਰ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, “2 ਅੱਤਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਚੱਲ ਰਹੀ ਹੈ।'' ਪੁਲਸ ਨੇ ਦਾਅਵਾ ਕੀਤਾ ਕਿ ਲਸ਼ਕਰ-ਏ-ਤੋਇਬਾ ਦੇ 2 ਮਾਰੇ ਗਏ ਅੱਤਵਾਦੀਆਂ 'ਚੋਂ ਇਕ ਇਸ ਸਾਲ ਦੇ ਸ਼ੁਰੂ ਵਿਚ ਬੈਂਕ ਸੁਰੱਖਿਆ ਗਾਰਡ ਸੰਜੇ ਸ਼ਰਮਾ ਦੀ ਹੱਤਿਆ 'ਚ ਸ਼ਾਮਲ ਸੀ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਕਸ਼ਮੀਰ ਜ਼ੋਨ) ਵਿਜੇ ਕੁਮਾਰ ਨੇ ਇੱਕ ਪੋਸਟ ਵਿੱਚ ਕਿਹਾ, 'ਮਾਰੇ ਗਏ ਅੱਤਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਦੇ ਮੋਰੀਫਤ ਮਕਬੂਲ ਅਤੇ ਜਾਜਿਮ ਫਾਰੂਕ ਉਰਫ਼ ਅਬਰਾਰ ਵਜੋਂ ਹੋਈ ਹੈ। ਅੱਤਵਾਦੀ ਅਬਰਾਰ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ 'ਚ ਸ਼ਾਮਲ ਸੀ।'
ਇਹ ਵੀ ਪੜ੍ਹੋ: ਇਜ਼ਰਾਈਲ 'ਤੇ ਹਮਾਸ ਦੇ ਹਮਲੇ ਨਾਲ ਕੱਚੇ ਤੇਲ 'ਚ ਉਬਾਲ, ਵੱਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
8 ਸਾਲਾ ਬੱਚੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਪਿੱਛੋਂ ਪੱਥਰ ਮਾਰ ਕੀਤਾ ਕਤਲ, ਪਿਤਾ ਦੇ ਜਾਣਕਾਰ ਸਨ ਮੁਲਜ਼ਮ
NEXT STORY