ਨਵੀਂ ਦਿੱਲੀ - ਹਿੰਸਾ ਤੋਂ ਬਾਅਦ ਕਿਸਾਨਾਂ ਦਾ ਅੰਦੋਲਨ ਕਮਜ਼ੋਰ ਪੈ ਚੁੱਕਾ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਤੋਂ ਬਾਅਦ ਦੋ ਹੋਰ ਕਿਸਾਨ ਜਥੇਬੰਦੀਆਂ ਨੇ ਆਪਣਾ ਅੰਦੋਲਨ ਖ਼ਤਮ ਕਰ ਦਿੱਤਾ ਹੈ। ਅੰਦੋਲਨ ਖ਼ਤਮ ਕਰਨ ਵਾਲੇ ਜਥੇਬੰਦੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਅਤੇ ਭਾਰਤੀ ਕਿਸਾਨ ਯੂਨੀਅਨ (ਲੋਕਸ਼ਕਤੀ) ਹਨ।
ਇਹ ਵੀ ਪੜ੍ਹੋ- ਗਾਜ਼ੀਪੁਰ ਬਾਰਡਰ 'ਤੇ ਧਾਰਾ 144 ਲਾਗੂ, ਨਰੇਸ਼ ਟਿਕੈਤ ਨੇ ਕੀਤਾ ਧਰਨਾ ਖ਼ਤਮ ਕਰਨ ਦਾ ਐਲਾਨ
ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਇਸ ਪਰੇਡ ਦੌਰਾਨ ਇਸ ਦੌਰਾਨ ਦਿੱਲੀ 'ਚ ਹਿੰਸਾ ਭੜਕ ਗਈ ਸੀ, ਜਿਸ 'ਚ ਜਨਤਕ ਜਾਇਦਾਦ ਨੂੰ ਕਾਫ਼ੀ ਨੁਕਸਾਨ ਹੋਇਆ। ਪਰੇਡ ਦੌਰਾਨ ਕਿਸਾਨਾਂ ਨੇ ਸਾਰੇ ਨਿਯਮ ਕਾਨੂੰਨਾਂ ਨੂੰ ਤੋੜਦੇ ਹੋਏ ਮਨਮਾਨੀ ਕੀਤੀ ਅਤੇ ਲਾਲ ਕਿਲ੍ਹੇ ਦੀ ਪ੍ਰਾਚੀਰ 'ਤੇ ਇਕ ਕੇਸਰੀ ਝੰਡਾ ਵੀ ਲਹਿਰਾਇਆ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਗਾਜ਼ੀਪੁਰ ਬਾਰਡਰ 'ਤੇ ਧਾਰਾ 144 ਲਾਗੂ, ਨਰੇਸ਼ ਟਿਕੈਤ ਨੇ ਕੀਤਾ ਧਰਨਾ ਖ਼ਤਮ ਕਰਨ ਦਾ ਐਲਾਨ
NEXT STORY