ਮੁੰਬਈ - ਮੁੰਬਈ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ (ਕੋਵਿਡ-19) ਦੇ ਨਵੇਂ ਰੂਪ ਓਮੀਕਰੋਨ ਦੇ ਦੋ ਮਰੀਜ਼ਾਂ ਦਾ ਪਤਾ ਲੱਗਾ ਜਿਸ ਨਾਲ ਸੂਬੇ ਵਿੱਚ ਓਮੀਕਰੋਨ ਮਰੀਜ਼ਾਂ ਦੀ ਗਿਣਤੀ ਵਧਕੇ 10 ਹੋ ਗਈ। ਅਧਿਕਾਰਤ ਸੂਤਰਾਂ ਦੇ ਅਨੁਸਾਰ ਸੂਬੇ ਵਿੱਚ ਓਮੀਕਰੋਨ ਮਰੀਜ਼ਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਨਿਰਦੇਸ਼ ਦਿੱਤਾ ਕਿ ਭਵਿੱਖ ਦੀ ਕਾਰਵਾਈ ਬਾਰੇ ਚਰਚਾ ਕਰਨ ਲਈ ਅੱਜ ਰਾਤ ‘ਟਾਸਕ ਫੋਰਸ ਦੀ ਬੈਠਕ ਹੋਵੇਗੀ। ਵਿਦੇਸ਼ ਤੋਂ ਦੋ ਮਰੀਜ਼ ਆਏ ਸਨ, ਜਿਨ੍ਹਾਂ ਦੀ ਜਾਂਚ ਕੀਤੀ ਗਈ ਸੀ ਅਤੇ ਅੱਜ ਮਿਲੀ ਰਿਪੋਟਰ ਦੇ ਅਨੁਸਾਰ ਦੋਨਾਂ ਮਰੀਜ਼ ਓਮੀਕਰੋਨ ਤੋਂ ਪੀੜਤ ਹਨ। ਇਨ੍ਹਾਂ ਦੋ ਮਰੀਜ਼ਾਂ ਦੇ ਨਾਲ, ਕਲਿਆਣ-ਡੋਂਬਿਵਲੀ ਵਿੱਚ ਇੱਕ, ਪਿੰਪਰੀ-ਚਿੰਚਵੜ ਵਿੱਚ ਛੇ ਅਤੇ ਪੁਣੇ ਵਿੱਚ ਇੱਕ ਮਰੀਜ਼ ਸਮੇਤ ਕੁਲ ਗਿਣਤੀ ਵਧਕੇ 10 ਹੋ ਗਈ। ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਓਮੀਕਰੋਨ ਤੇਜ਼ੀ ਨਾਲ ਫੈਲ ਰਿਹਾ ਹੈ, ਇਹ ਬੱਚਿਆਂ ਨੂੰ ਪੀੜਤ ਕਰਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਸੂਬੇ ਦੀ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਛੇਤੀ ਤੋਂ ਛੇਤੀ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੱਤ ਹਵਾਈ ਅੱਡਿਆਂ ਦਾ ਪ੍ਰਬੰਧਨ ਅਡਾਨੀ ਇੰਟਰਪ੍ਰਾਈਜਿਜ਼ ਕੋਲ
NEXT STORY