ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ 'ਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 24 ਕੈਰੇਟ ਦੇ 816 ਗ੍ਰਾਮ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ 2 ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਸਟਮ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਦੱਸਿਆ ਕਿ ਦੁਬਈ ਤੋਂ ਆਏ ਯਾਤਰੀਆਂ ਨੂੰ 2 ਕੰਗਨ ਵਜੋਂ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ।
ਦਿੱਲੀ ਕਸਟਮ ਵਿਭਾਗ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਲਿਖਿਆ,''ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ, ਦੁਬਈ ਤੋਂ ਆਏ ਯਾਤਰੀਆਂ ਨੂੰ 11 ਅਕਤੂਬਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵਲੋਂ 816 ਗ੍ਰਾਮ ਭਾਰ ਵਾਲੇ 2 ਕੰਗਨ ਵਜੋਂ 24 ਕੈਰੇਟ ਸੋਨੇ ਦੀ ਤਸਕਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ 'ਚ ਜਾਂਚ ਜਾਰੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੀ CM ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
NEXT STORY