ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਇਕ ਤੇਲ ਟੈਂਕਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਰਾਤ ਵਾਪਰੀ, ਜਦੋਂ ਕੁਪਵਾੜਾ ਵੱਲ ਜਾ ਰਹੇ ਇਕ ਟੈਂਕਰ ਦੇ ਡਰਾਈਵਰ ਨੇ ਗੱਡੀ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਉਹ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਿਆ।
ਪੁਲਸ ਨੇ ਦੱਸਿਆ ਕਿ ਗੱਡੀ ਦੇ ਡਰਾਈਵਰ ਅਤੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜੌਰੀ ਦੇ ਬਲਸ਼ਾਮਾ ਸੁੰਦਰਬਮੀ ਵਾਸੀ ਜਸਬੀਰ ਸਿੰਘ ਠਾਕੁਰ ਅਤੇ ਜੰਮੂ ਡਿਵੀਜ਼ਨ ਦੇ ਨੌਸ਼ਹਿਰਾ ਦੇ ਅੰਕੁਸ਼ ਚੌਧਰੀ ਦੇ ਰੂਪ ਵਿਚ ਹੋਈ ਹੈ। ਗੰਭੀਰ ਰੂਪ ਨਾਲ ਜ਼ਖ਼ਮੀ ਦੀ ਪਛਾਣ ਰਾਜੌਰੀ ਦੇ ਸੁੰਦਰਬਨੀ ਜ਼ਿਲ੍ਹੇ ਦੀ ਅਨੂ ਸ਼ਰਮਾ ਦੇ ਰੂਪ ਵਿਚ ਹੋਈ ਹੈ, ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਕੁਪਵਾੜਾ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੌਜਵਾਨਾਂ ਲਈ ਸ਼ਾਨਦਾਰ ਮੌਕਾ; ਇੰਸਪੈਕਟਰ ਦੇ ਅਹੁਦੇ 'ਤੇ ਨਿਕਲੀ ਬੰਪਰ ਭਰਤੀ
NEXT STORY