ਕੋਰਬਾ — ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਕਟਘੋਰਾ ਥਾਣਾ ਖੇਤਰ ਦੇ ਕਰਾਰ ਪਿੰਡ ਦੀ ਹੈ। ਮ੍ਰਿਤਕਾਂ ਦੇ ਨਾਂ ਭੁਵਨੇਸ਼ਵਰ ਸਿੰਘ (42) ਅਤੇ ਬਸੰਤੀ ਕੰਵਰ (40) ਦੱਸੇ ਜਾ ਰਹੇ ਹਨ। ਜ਼ਖਮੀ ਮਨਬੋਧ ਸਿੰਘ (42) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ- ਤੇਜ਼ ਰਫਤਾਰ ਕੈਂਟਰ ਨੇ 6 ਵਾਹਨਾਂ ਨੂੰ ਮਾਰੀ ਟੱਕਰ; ਗੱਡੀਆਂ ਦੇ ਉੱਡੇ ਪਰਖੱਚੇ, ਕਾਂਸਟੇਬਲ ਦੀ ਮੌਤ
ਜਾਣਕਾਰੀ ਅਨੁਸਾਰ ਤਿੰਨੋਂ ਅੱਜ ਕਰੀਬ 12 ਵਜੇ ਖੇਤ ਵਾਹੁਣ ਗਏ ਸਨ। ਤਿੰਨੋਂ ਆਪੋ-ਆਪਣੇ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਤਿੰਨੋਂ ਜਣੇ ਮੀਂਹ ਤੋਂ ਬਚਣ ਲਈ ਖੇਤ ਦੇ ਨਾਲ ਲਗਦੇ ਇੱਕ ਮਹੂਆ ਦੇ ਦਰੱਖਤ ਹੇਠਾਂ ਬੈਠ ਗਏ। ਇਸ ਦੌਰਾਨ ਅਚਾਨਕ ਤੇਜ਼ ਬਿਜਲੀ ਡਿੱਗੀ। ਅਸਮਾਨੀ ਬਿਜਲੀ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇੱਕ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪਤਨੀ ਦੀ ਮੌਤ ਤੋਂ ਦੁਖੀ ਅਸਾਮ ਦੇ ਗ੍ਰਹਿ ਸਕੱਤਰ ਨੇ ICU 'ਚ ਖੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਹੋਈ ਮੌਤ
ਘਟਨਾ ਤੋਂ ਬਾਅਦ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੇ ਘਟਨਾ ਦੀ ਸੂਚਨਾ 108 ਐਂਬੂਲੈਂਸ ਨੂੰ ਦਿੱਤੀ। ਜ਼ਖ਼ਮੀਆਂ ਨੂੰ ਕਟਘੋਰਾ ਦੇ ਉਪ ਸਿਹਤ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕਟਘੌਰਾ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜੌਰੀ ਗਾਰਡਨ 'ਚ ਮਸ਼ਹੂਰ ਰੈਸਟੋਰੈਂਟ ਦੇ ਬਾਹਰ ਗੋਲੀਬਾਰੀ, ਵਿਅਕਤੀ ਦੀ ਮੌਤ
NEXT STORY