ਕਨੂੰਰ (ਵਾਰਤਾ)- ਕੇਰਲ ਦੇ ਕਾਦਿਰੂਰ ਸ਼ਹਿਰ ਕੋਲ ਆਟੋਰਿਕਸ਼ਾ ਦੇ ਬੱਸ ਨਾਲ ਟਕਰਾਉਣ ਤੋਂ ਬਾਅਦ ਉਸ 'ਚ ਅੱਗ ਲੱਗ ਗਈ। ਇਸ ਹਾਦਸੇ 'ਚ 2 ਲੋਕ ਜਿਊਂਦੇ ਸੜ ਗਏ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਹਾਦਸਾ ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਉਸ ਸਮੇਂ ਵਾਪਰਿਆ ਜਦੋਂ ਆਟੋਰਿਕਸ਼ਾ ਬੱਸ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ ਅਤੇ ਉਸ 'ਚ ਅੱਗ ਲੱਗ ਗਈ। ਘਟਨਾ 'ਚ 2 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਤਲ ਦੇ 49 ਸਾਲ ਪੁਰਾਣੇ ਮਾਮਲੇ 'ਚ ਆਇਆ ਫ਼ੈਸਲਾ, 80 ਸਾਲਾ ਬਜ਼ੁਰਗ ਨੂੰ ਸੁਣਾਈ ਗਈ ਉਮਰ ਕੈਦ
ਚਸ਼ਮਦੀਦ ਨੇ ਦੱਸਿਆ ਕਿ ਅੱਗ ਨੇ ਸੀ.ਐੱਨ.ਜੀ. ਸਿਲੰਡਰ ਨੂੰ ਆਪਣੀ ਲਪੇਟ 'ਚ ਲੈ ਲਿਆ। ਬਾਅਦ 'ਚ ਸਥਾਨਕ ਲੋਕਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਸੂਚਨਾ ਦਿੱਤੀ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਲਾਸ਼ਾਂ ਪੋਸਟਮਾਰਟਮ ਲਈ ਥਾਲਾਸਰਸੇਰੀ ਹਸਪਤਾਲ ਲਿਜਾਈਆਂ ਗਈਆਂ। ਮ੍ਰਿਤਕਾਂ ਦੀ ਪਛਾਣ ਆਟੋ ਚਾਲਕ ਅਭਿਲਾਸ਼ (38) ਅਤੇ ਪਨੂਰ ਦੇ ਪਾਸ ਪਰਾਤ ਵਾਸੀ ਸਜੀਸ਼ (36) ਵਜੋਂ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CBI ਨੇ ਪਾਸਪੋਰਟ 'ਫਰਜ਼ੀਵਾੜਾ ਮਾਮਲੇ' 'ਚ 24 ਲੋਕਾਂ ਖਿਲਾਫ਼ ਦਰਜ ਕੀਤੀ FIR, 50 ਥਾਵਾਂ 'ਤੇ ਮਾਰੇ ਛਾਪੇ
NEXT STORY