ਬਰੇਲੀ : ਬਰੇਲੀ ਜ਼ਿਲ੍ਹੇ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਪੰਜ ਸਾਲ ਪਹਿਲਾਂ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸਤਗਾਸਾ ਪੱਖ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਸ਼ੇਸ਼ ਜੱਜ (ਪੋਕਸੋ ਅਦਾਲਤ) ਉਮਾਸ਼ੰਕਰ ਕਹਰ ਨੇ ਸਾਗਰ ਉਰਫ ਸ਼ੰਕਰਲਾਲ (34) ਅਤੇ ਛੋਟੇਲਾਲ ਉਰਫ ਭਜਨਲਾਲ (37) ਨੂੰ 16 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ।
ਵਿਸ਼ੇਸ਼ ਸਰਕਾਰੀ ਵਕੀਲ ਰਾਜੀਵ ਤਿਵਾਰੀ ਨੇ ਕਿਹਾ ਕਿ ਅਦਾਲਤ ਨੇ ਬੁੱਧਵਾਰ ਨੂੰ ਦੋਵਾਂ ਦੋਸ਼ੀਆਂ ਨੂੰ 20-20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਅਤੇ ਉਨ੍ਹਾਂ 'ਤੇ 12,500 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਤਿਵਾਰੀ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਸ ਦੀ ਧੀ 23 ਦਸੰਬਰ 2019 ਨੂੰ ਰਾਤ 11 ਵਜੇ ਪਖਾਨੇ ਲਈ ਉੱਠੀ ਤਾਂ ਮੁਲਜ਼ਮ ਉਸ ਨੂੰ ਗੰਨੇ ਦੇ ਖੇਤ ਵਿੱਚ ਲੈ ਗਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ।
ਅਸਾਮ: ਕਬਜ਼ੇ ਹਟਾਉਣ ਦੌਰਾਨ ਪੁਲਸ ਨੇ ਕੀਤੀ ਗੋਲੀਬਾਰੀ, ਦੋ ਲੋਕਾਂ ਦੀ ਮੌਤ
NEXT STORY