ਜੀਂਦ — ਹਰਿਆਣਾ ਦੇ ਜੀਂਦ 'ਚ ਨੌਕਰੀ ਦੇ ਬਹਾਨੇ ਪੰਜਾਬ ਦੀ ਰਹਿਣ ਵਾਲੀ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ 'ਚ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੀ ਇਕ ਲੜਕੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ
ਪੀੜਤਾ ਨੇ ਸ਼ਿਕਾਇਤ 'ਚ ਦੱਸਿਆ ਕਿ ਚਾਰ-ਪੰਜ ਦਿਨ ਪਹਿਲਾਂ ਉਹ ਪਿੰਡ ਚੰਦੀ ਵਾਸੀ ਬਲਵਾਨ ਨਾਲ ਮਿਲੀ ਸੀ, ਜਿਸ ਨੇ ਨੌਕਰੀ ਦੇ ਬਹਾਨੇ ਆਪਣੇ ਇਕ ਸਾਥੀ ਨਾਲ ਮਿਲ ਕੇ ਦੇਰ ਰਾਤ ਜੁਲਾਨਾ ਪੁਰਾਣਾ ਬੱਸ ਸਟੈਂਡ ਨੇੜੇ ਇਕ ਕਾਰ 'ਚ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਜੁਲਾਨਾ ਥਾਣਾ ਇੰਚਾਰਜ ਨਵੀਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਪੀੜਤਾ ਨੂੰ ਵੀਰਵਾਰ ਅੱਧੀ ਰਾਤ ਤੱਕ ਕਾਰ ਵਿੱਚ ਬੰਧਕ ਬਣਾ ਕੇ ਰੱਖਿਆ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਡਿੱਗਿਆ ਫਾਟਕ, ਵਿਅਕਤੀ ਗੰਭੀਰ ਜ਼ਖ਼ਮੀ (ਵੀਡੀਓ)
ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੇ ਚੁੰਗਲ 'ਚੋਂ ਛੁਡਾਏ ਜਾਣ ਤੋਂ ਬਾਅਦ ਪੀੜਤਾ ਨੇ ਜੁਲਾਨਾ ਪੁਲਸ ਸਟੇਸ਼ਨ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਬਲਵਾਨ ਨੂੰ ਨਾਮਜ਼ਦ ਕਰ ਇਕ ਹੋਰ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਮੂਹਿਕ ਬਲਾਤਕਾਰ, ਬੰਧਕ ਬਣਾਉਣ, ਧਮਕੀ ਦੇਣ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਦੁਨੀਆ ਦੇ 60% ਪਲਾਸਟਿਕ ਕੂੜੇ ਦੇ ਕੁਪ੍ਰਬੰਧਨ ਲਈ ਜ਼ਿੰਮੇਵਾਰ 12 ਦੇਸ਼ਾਂ 'ਚ ਸ਼ਾਮਲ ਹੈ ਭਾਰਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡਾ ਹਾਦਸਾ: ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਪਹਿਲਾਂ ਸਕੂਟੀ ਤੇ ਫਿਰ ਆਟੋ ਨੂੰ ਮਾਰੀ ਟੱਕਰ, ਪੈ ਗਿਆ ਚਿੱਕ-ਚਿਹਾੜਾ
NEXT STORY