ਗੋਪਾਲਗੰਜ- ਬਿਹਾਰ ਦੇ ਗੋਪਾਲਗੰਜ ਵਿਚ ਐਤਵਾਰ ਨੂੰ ਇਕ ਟਰੱਕ ਨੇ ਇਕ ਵੈਨ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਦੋ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 12 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇਹ ਘਟਨਾ ਬਰਹਿਮਾ ਬਾਜ਼ਾਰ ਦੇ ਨੇੜੇ ਉਸ ਸਮੇਂ ਵਾਪਰੀ, ਜਦੋਂ ਵੈਨ ਵਿਚ ਸਵਾਰ ਪੁਲਸ ਟੀਮ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਡਿਊਟੀ ਕਰਨ ਲਈ ਸੁਪੌਲ ਜਾ ਰਹੀ ਸੀ। ਪੁਲਸ ਮੁਤਾਬਕ ਚੋਣ ਡਿਊਟੀ 'ਤੇ ਪੁਲਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਵੈਨ ਬਰਹਿਮਾ ਬਾਜ਼ਾਰ ਕੋਲ ਰੁੱਕੀ ਸੀ ਤਾਂ ਇਕ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਪਿੱਛੋਂ ਟੱਕਰ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਦੋ ਪੁਲਸ ਮੁਲਾਜ਼ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12 ਤੋਂ ਵੱਧ ਜ਼ਖ਼ਮੀ ਹੋ ਗਏ।
ਗੋਪਾਲਗੰਜ ਦੇ ਪੁਲਸ ਅਧਿਕਾਰੀ ਦੇ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਸਾਰੇ ਜ਼ਖ਼ਮੀਆਂ ਨੂੰ ਨੇੜਲੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਟਰੱਕ ਨੂੰ ਸਥਾਨਕ ਪੁਲਸ ਨੇ ਜ਼ਬਤ ਕਰ ਲਿਆ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਬਿਹਾਰ ਪੁਲਸ ਦੇ ਦੋ ਕਾਂਸਟੇਬਲ ਅਸ਼ੋਕ ਕੁਮਾਰ ਉਰਾਂਵ ਅਤੇ ਪਵਨ ਮਹਤੋ ਦੇ ਰੂਪ ਵਿਚ ਕੀਤੀ ਗਈ ਹੈ। ਇਕ ਸਥਾਨਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਅੱਗੇ ਦੀ ਜਾਂਚ ਜਾਰੀ ਹੈ।
ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ 'ਤੇ 29 ਅਪ੍ਰੈਲ ਨੂੰ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ
NEXT STORY