ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਤੋਂ ਅਗਵਾ ਹੋਈਆਂ 2 ਭੈਣਾਂ ਨੂੰ ਪੰਜਾਬ ਤੋਂ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਅਗਵਾ ਕਰਨ 'ਚ ਸ਼ਾਮਲ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੰਛ ਦੇ ਸੀਨੀਅਰ ਸੁਪਰਡੈਂਟ (ਐੱਸ.ਐੱਸ.ਪੀ.) ਰੋਹਿਤ ਬਸਕੋਤਰਾ ਨੇ 26 ਅਕਤੂਬਰ ਨੂੰ ਇਨ੍ਹਾਂ ਕੁੜੀਆਂ ਦੀ ਮਾਂ ਦੀ ਸ਼ਿਕਾਇਤ 'ਤੇ ਵਿਸ਼ੇਸ਼ ਜਾਂਚ ਦਲ ਗਠਿਤ ਕੀਤਾ ਸੀ। ਔਰਤ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ 2 ਦੀਆਂ ਆਪਣੇ ਘਰ ਤੋਂ ਕਰੀਬ ਇਕ ਮਹੀਨੇ ਪਹਿਲਾਂ ਗਾਇਬ ਹੋ ਗਈਆਂ ਸਨ।
ਇਹ ਵੀ ਪੜ੍ਹੋ : NGT ਚੇਅਰਮੈਨ ਵੱਲੋਂ ਹਰਿਆਣਾ ਸਰਕਾਰ ਦੀਆਂ ਰੱਜ ਕੇ ਤਾਰੀਫ਼ਾਂ; CM ਖੱਟੜ ਨੇ ਦੱਸਿਆ ਵਿਕਾਸ ਦਾ 'ਰੋਡ ਮੈਪ'
ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀਮ ਨੇ ਵੱਖ-ਵੱਖ ਥਾਂਵਾਂ 'ਤੇ ਛਾਪੇਮਾਰੀ ਕੀਤੀ ਅਤੇ ਆਖ਼ਰਕਾਰ ਦੋਵੇਂ ਭੈਣਾਂ ਨੂੰ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਬਰਾਮਦ ਕਰ ਲਿਆ। ਉਨ੍ਹਾ ਕਿਹਾ ਕਿ ਇਸ ਬਾਰੇ ਸੁੰਦਰਬਨੀ ਦੇ ਅਨਿਲ ਕੁਮਾਰ, ਜੰਮੂ ਦੇ ਮੁਨੀਸ਼ ਕੁਮਾਰ ਅਤੇ ਪੰਜਾਬ ਦੇ ਲਵਜੀਤ ਸਿੰਘ ਅਤੇ ਰਾਮ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੀ ਭਵਿਆ ਬਿਸ਼ਨੋਈ ਬਚਾ ਸਕੇਗਾ ‘ਸਾਖ਼’?, 54 ਸਾਲਾਂ ਤੋਂ ਨਹੀਂ ਹਾਰਿਆ ਭਜਨਲਾਲ ਪਰਿਵਾਰ
NEXT STORY