ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਅੱਤਵਾਦੀਆਂ ਦੀ ਘਿਣੌਨੀ ਹਰਕਤ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਇਕ ਸਕੂਲ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸਕੂਲ ਦੇ ਪਿ੍ਰੰਸੀਪਲ ਅਤੇ ਅਧਿਆਪਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸ਼੍ਰੀਨਗਰ ਦੇ ਈਦਗਾਹ ਸੰਗਮ ਇਲਾਕੇ ਦੇ ਇਕ ਸਰਕਾਰੀ ਸਕੂਲ ’ਚ ਵਾਪਰੀ, ਜਿੱਥੇ ਅੱਤਵਾਦੀਆਂ ਵਲੋਂ ਇਸ ਘਿਣੌਨੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ ਸਵਾ 11 ਵਜੇ ਅੱਤਵਾਦੀਆਂ ਨੇ ਈਦਗਾਹ ਦੇ ਸੰਗਮ ਇਲਾਕੇ ਵਿਚ ਬਣੇ ਗਵਰਨਮੈਂਟ ਬੁਆਏਜ਼ ਸਕੂਲ ਵਿਚ ਗੋਲੀਬਾਰੀ ਕੀਤੀ। ਇਸ ਵਿਚ ਸਕੂਲ ਦੀ ਪਿ੍ਰੰਸੀਪਲ ਸੁਪਿੰਦਰ ਕੌਰ ਅਤੇ ਅਧਿਆਪਕ ਦੀਪਕ ਚੰਦ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੋਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਦੋਹਾਂ ਦੀ ਮੌਤ ਹੋ ਗਈ। ਇਸ ਦਰਮਿਆਨ ਸੁਰੱਖਿਆ ਫੋਰਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਅੱਤਵਾਦੀ ਆਪਣਾ ਆਤੰਕ ਵਿਖਾਉਣ ਲਈ ਹੁਣ ਆਮ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਅੱਤਵਾਦੀ ਆਮ ਨਾਗਰਿਕਾਂ ਦੇ ਕਤਲ ਕਰ ਚੁੱਕੇ ਹਨ। ਅੱਜ ਇਕ ਵਾਰ ਫਿਰ ਅੱਤਵਾਦੀਆਂ ਵਲੋਂ ਇਸ ਕਾਇਰਤਾਪੂਰਨ ਹਰਕਤ ਕੀਤੀ ਗਈ।
ਨਰਿੰਦਰ ਮੋਦੀ ਦੇ ਸੇਵਾ ਦੇ ਲਖਾਇਕ ਅੱਜ ਦੀ ਨੌਜਵਾਨ ਪੀੜ੍ਹੀ ਲਈ ਮਿਸਾਲ
NEXT STORY