ਪੁੰਛ (ਭਾਸ਼ਾ)- ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਘੁਸਪੈਠ ਦੀ ਇਕ ਕੋਸ਼ਿਸ਼ ਸੋਮਵਾਰ ਨੂੰ ਅਸਫ਼ਲ ਕਰਦੇ ਹੋਏ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਹੋ ਗਈ।
ਵ੍ਹਾਊਟ ਨਾਈਟ ਕੋਰ ਨੇ ਟਵੀਟ ਕੀਤਾ,''ਪੁੰਛ ਸੈਕਟਰ 'ਚ ਆਪਰੇਸ਼ਨ ਬਹਾਦੁਰ। ਪੁੰਛ ਸੈਕਟਰ 'ਚ ਬੀਤੀ ਰਾਤ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ। 2 ਘੁਸਪੈਠੀਏ ਮਾਰੇ ਗਏ।'' ਇਹ ਮੁਹਿੰਮ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਸ਼ੁਰੂ ਕੀਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਭਰ ਦੀ ਪਾਰਟੀ ਸੁਭਾਸਪਾ ਰਾਜਗ ’ਚ ਸ਼ਾਮਲ
NEXT STORY