ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਸ਼ੱਕੀ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੰਤਨਾਗ ਦੇ ਕਚਵਾਨ ਦੀ ਹਲਕਨ ਗਲੀ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਉਸ ਸਮੇਂ ਸ਼ੁਰੂ ਹੋ ਗਈ, ਜਦੋਂ ਸੰਯੁਕਤ ਬਲ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ।
ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਇਸ ਤਲਾਸ਼ੀ ਮੁਹਿੰਮ ਦੌਰਾਨ ਉਥੇ ਲੁੱਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਵੀ ਉਹਨਾਂ 'ਤੇ ਗੋਲੀਬਾਰੀ ਕਰਨੀ ਸ਼ੁਰੂ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਅਜੇ ਵੀ ਅਪਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਲਯੁੱਗੀ ਮਾਮੇ ਨੇ ਚੀਜ਼ ਦੇ ਬਹਾਨੇ 4 ਸਾਲਾ ਭਤੀਜੀ ਨਾਲ ਕੀਤਾ ਜ਼ਬਰ-ਜ਼ਿਨਾਹ, ਫਿਰ...
NEXT STORY