ਜੰਮੂ- ਜੰਮੂ-ਕਸ਼ਮੀਰ ਵਿਚ ਫ਼ੌਜ ਨੇ ਦੋ ਭਾਰੀ ਹਥਿਆਰਾਂ ਨਾਲ ਲੈੱਸ ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (LoC) ਨੇੜੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਕ ਰੱਖਿਆ ਬੁਲਾਰੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਬਾਲਾਕੋਟ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਰਾਤ ਕਰੀਬ 8.45 ਵਜੇ ਬਾਲਾਕੋਟ 'ਚ ਸਰਹੱਦੀ ਵਾੜ ਦੇ ਨੇੜੇ ਤਾਇਨਾਤ ਭਾਰਤੀ ਫੌਜ ਦੇ ਚੌਕਸ ਜਵਾਨਾਂ ਨੇ ਸ਼ੱਕੀ ਹਰਕਤ ਦੇਖੀ ਅਤੇ ਫਿਰ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏਕੇ ਰਾਈਫਲਾਂ ਅਤੇ ਇਕ ਸ਼ਕਤੀਸ਼ਾਲੀ IED ਸਮੇਤ ਹਥਿਆਰ ਅਤੇ ਗੋਲਾ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਸਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਲਾਕੋਟ ਸੈਕਟਰ 'ਚ ਸਫਲ ਆਪ੍ਰੇਸ਼ਨ ਰਾਜੌਰੀ ਜ਼ਿਲ੍ਹੇ ਦੇ ਪਿੰਡ ਧਨਗਰੀ 'ਤੇ ਅੱਤਵਾਦੀਆਂ ਵਲੋਂ ਹਮਲਾ ਕਰਨ ਦੇ ਇਕ ਹਫ਼ਤੇ ਬਾਅਦ ਆਇਆ ਹੈ, ਜਿਸ 'ਚ 7 ਨਾਗਰਿਕਾਂ ਦੀ ਮੌਤ ਹੋ ਗਈ ਸੀ ਅਤੇ 14 ਹੋਰ ਜ਼ਖਮੀ ਹੋ ਗਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜੀਆਂ ਨੇ ਸ਼ਨੀਵਾਰ ਦੇਰ ਸ਼ਾਮ ਬਾਲਾਕੋਟ ਸੈਕਟਰ 'ਚ ਸ਼ੱਕੀ ਗਤੀਵਿਧੀ ਦੇਖੀ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਦਿਨ-ਦਿਹਾੜੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ 'ਚ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਅਤੇ ਗੋਲਾ ਬਾਰੂਦ ਮਿਲਿਆ।
ਹਿੰਦੂ ਕੁੜੀਆਂ ਨੂੰ ਧਮਕਾਇਆ- ਮੁਸਲਿਮ ਬਣ ਜਾਓ, ਨਹੀਂ ਤਾਂ ਮੂੰਹ ਵਿਖਾਉਣ ਜੋਗੀਆਂ ਨਹੀਂ ਰਹੋਗੀਆਂ
NEXT STORY