ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਰਾਤ ਭਰ ਹੋਏ ਮੁਕਾਬਲੇ 'ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ 2 ਸਥਾਨਕ ਅੱਤਵਾਦੀਆਂ ਨੂੰ ਮਾਰ ਸੁੱਟਿਆ। ਐਤਵਾਰ ਦੇਰ ਰਾਤ ਤੰਗਪਾਵਾ ਇਲਾਕੇ 'ਚ ਅੱਤਵਾਦੀ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਫ਼ੋਰਸਾਂ ਨੇ ਮੂੰਹ ਤੋੜ ਜਵਾਬ ਦਿੱਤਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ,''ਆਪਰੇਸ਼ਨ 'ਚ 2 ਅੱਤਵਾਦੀ ਮਾਰੇ ਗਏ।''
ਇਹ ਵੀ ਪੜ੍ਹੋ : ਗੁਜਰਾਤ ਤੋਂ ਵੱਡੀ ਖ਼ਬਰ : ਪਾਕਿਸਤਾਨੀ ਕਿਸ਼ਤੀ 'ਚੋਂ ਜ਼ਬਤ ਹੋਈ 360 ਕਰੋੜ ਰੁਪਏ ਦੀ ਹੈਰੋਇਨ
ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਦੋਵੇਂ ਸਥਾਨਕ ਸਨ ਅਤੇ ਲਸ਼ਕਰ ਨਾਲ ਜੁੜੇ ਸਨ। ਉਨ੍ਹਾਂ ਕਿਹਾ ਕਿ ਉਹ ਕਈ ਅੱਤਵਾਦੀ ਅਪਰਾਧ ਦੇ ਮਾਮਲਿਆਂ 'ਚ ਸ਼ਾਮਲ ਸਨ। ਅਕਤੂਬਰ 'ਚ ਹੁਣ ਤੱਕ ਵੱਖ-ਵੱਖ ਮੁਕਾਬਲਿਆਂ 'ਚ 7 ਸਥਾਨਕ ਅੱਤਵਾਦੀ ਮਾਰੇ ਜਾ ਚੁੱਕੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ: ਲਾਹੌਰੀ ਗੇਟ ਨੇੜੇ ਮਕਾਨ ਡਿੱਗਣ ਕਾਰਨ 4 ਸਾਲਾ ਬੱਚੀ ਦੀ ਮੌਤ, 9 ਜ਼ਖ਼ਮੀ
NEXT STORY