ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹੀਦੀਨ ਦੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਬਾਸਿਤ ਅਮੀਨ ਭੱਟ ਅਤੇ ਸਾਕਿਬ ਅਹਿਮਦ ਲੋਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕੁਲਗਾਮ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁਕਾਬਲੇ ਦਿਨ 'ਚ ਉਸ ਸਮੇਂ ਸ਼ੁਰੂ ਹੋਈ ਜਦੋਂ ਸੁਰੱਖਿਆ ਫ਼ੋਰਸਾਂ ਨੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕੁੱਜਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤ ਸੂਚਨਾ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਬਾਰਾਮੂਲਾ 'ਚ ਪੁਲਸ ਨੇ 403 ਡਰੱਗ ਤਸਕਰ ਕੀਤੇ ਗ੍ਰਿਫ਼ਤਾਰ, 12 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ
ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਪ੍ਰਭਾਵੀ ਤਰੀਕੇ ਨਾਲ ਜਵਾਬ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਦੇ ਬਾਅਦ ਸ਼ੁਰੂ ਹੋਏ ਮੁਕਾਬਲੇ 'ਚ ਹਿਜ਼ਬੁਲ ਮੁਜਾਹੀਦੀਨ ਨਾਲ ਜੁੜੇ 2 ਅੱਤਵਾਦੀ ਮਾਰੇ ਗਏ ਅਤੇ ਮੌਕੇ ਤੋਂ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਤਰਾਜ਼ਯੋਗ ਦਸਤਾਵੇਜ਼, ਹਥਿਆਰ ਅਤੇ ਕਾਰਤੂਸ ਅਤੇ ਏ.ਕੇ. ਦੀਆਂ 2 ਰਾਈਫ਼ਲ ਬਰਾਮਦ ਕੀਤੀਆਂ ਗਈਆਂ। ਕਸ਼ਮੀਰ ਦੇ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ ਵਿਜੇ ਕੁਮਾਰ ਇਸ ਨੂੰ ਇਕ ਵੱਡੀ ਸਫ਼ਲਤਾ ਕਰਾਰ ਦਿੰਦੇ ਹੋਏ ਪੁਲਸ ਅਤੇ ਸੁਰੱਖਿਆ ਫ਼ੋਰਾਸਾਂ ਦੀ ਸੰਯੁਕਤ ਦਲ ਨੂੰ ਵਧਾਈ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਨੇਤਾ ਸੰਜੇ ਸਿੰਘ ਦੀ ਅੱਜ ਕੋਰਟ 'ਚ ਪੇਸ਼ੀ, ਦਿੱਲੀ 'ਚ ਚੜ੍ਹਿਆ ਸਿਆਸੀ ਪਾਰਾ
NEXT STORY