ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਰੇਡਵਾਨੀ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਸੋਮਵਾਰ ਦੇਰ ਰਾਤ ਇਲਾਕੇ 'ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਬਾਅਦ 'ਚ ਮੁਕਾਬਲਾ ਸ਼ੁਰੂ ਹੋ ਗਿਆ, ਜੋ ਅੰਤਿਮ ਖ਼ਬਰ ਆਉਣ ਤੱਕ ਜਾਰੀ ਸੀ।
ਉਨ੍ਹਾਂ ਦੱਸਿਆ ਕਿ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਜਾਰੀ ਗੋਲੀਬਾੀ ਦੌਰਾਨ ਉਸ ਘਰ 'ਚ ਅੱਗ ਲੱਗ ਗਈ, ਜਿਸ 'ਚ ਅੱਤਵਾਦੀ ਲੁਕੇ ਸਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਵਾਲੀ ਜਗ੍ਹਾ 'ਤੇ ਘੱਟੋ-ਘੱਟ 2 ਲਾਸ਼ਾਂ ਦੇਖੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਹੋ ਸਕੇਗੀ ਅਤੇ ਉਹ ਕਿਹੜੇ ਅੱਤਵਾਦੀ ਸਮੂਹ ਨਾਲ ਜੁੜੇ ਹੋਏ ਸਨ, ਇਸ ਦਾ ਪਤਾ ਲੱਗ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜੇ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
NEXT STORY