ਨਵੀਂ ਦਿੱਲੀ : ਦੱਖਣ-ਪੱਛਮੀ ਦਿੱਲੀ ਦੇ ਸਰੋਜਨੀ ਨਗਰ 'ਚ ਇਕ ਉਸਾਰੀ ਵਾਲੀ ਥਾਂ 'ਤੇ ਸੀਵਰ ਟੈਂਕ ਦੇ ਅੰਦਰ ਜ਼ਹਿਰੀਲੀ ਗੈਸ ਦੀ ਲਪੇਟ ਵਿਚ ਆਉਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿਚ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ - 2028 ਤੱਕ ਸਰਕਾਰ ਦੇਵੇਗੀ ਫਰੀ ਚੌਲ, ਜਾਣੋ ਕਿਵੇਂ ਲਿਆ ਜਾ ਸਕਦੈ ਸਕੀਮ ਦਾ ਲਾਭ
ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੁਪਹਿਰ ਨੂੰ ਉਸ ਸਮੇਂ ਵਾਪਰੀ, ਜਦੋਂ ਕਰਮਚਾਰੀ ਸੀਵਰ ਟੈਂਕ ਦੀ ਸਫ਼ਾਈ ਕਰਨ ਲਈ ਅੰਦਰ ਗਏ ਸਨ। ਸ਼ੱਕ ਹੈ ਕਿ ਉਸ ਦੀ ਮੌਤ ਜ਼ਹਿਰੀਲੀ ਗੈਸ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਮੁਲਾਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਸਰਕਾਰ ਦਾ ਪੰਜਾਬ ਨੂੰ ਵੱਡਾ ਤੋਹਫਾ, ਕਰ 'ਤਾ ਇਹ ਐਲਾਨ
NEXT STORY