ਜਾਮਨਗਰ (ਭਾਸ਼ਾ)- ਗੁਜਰਾਤ ਦੇ ਜਾਮਨਗਰ ਜ਼ਿਲ੍ਹੇ 'ਚ 15 ਫੁੱਟ ਡੂੰਘੇ ਇਕ ਬੋਰਵੈੱਲ 'ਚ ਡਿੱਗੇ 2 ਸਾਲਾ ਬੱਚੇ ਨੂੰ 6 ਘੰਟੇ ਦੀ ਬਚਾਅ ਮੁਹਿੰਮ ਤੋਂ ਬਾਅਦ ਬਚਾਅ ਦਲ ਨੇ ਸਫ਼ਲਤਾਪੂਰਵਕ ਬਾਹਰ ਕੱਢ ਲਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਮਨਗਰ ਦੇ ਜ਼ਿਲ੍ਹਾ ਅਧਿਕਾਰੀ ਬੀ.ਕੇ. ਪਾਂਡਯਾ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 6 ਵਜੇ ਗੋਵਾਨਾ ਪਿੰਡ 'ਚ ਇਕ ਖੇਤ 'ਚ ਖੇਡ ਰਿਹਾ ਬੱਚਾ ਖੁੱਲ੍ਹੇ ਬੋਰਵੈੱਲ 'ਚ ਡਿੱਗ ਗਿਆ ਸੀ।
ਪਾਂਡਯਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾ ਕਰਮਚਾਰੀਆਂ ਦਾ ਬਚਾਅ ਦਲ ਤੁਰੰਤ ਮੌਕੇ 'ਤੇ ਪਹੁੰਚਿਆ। ਉਨ੍ਹਾਂ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ ਬੋਰਵੈੱਲ 'ਚ ਆਕਸੀਜਨ ਦੀ ਸਪਲਾਈ ਕੀਤੀ ਅਤੇ ਬੱਚੇ ਤੱਕ ਪਹੁੰਚਣ ਲਈ ਸਮਾਨਾਂਤਰ ਇਕ ਟੋਇਆ ਪੁੱਟਿਆ ਗਿਆ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਬੱਚੇ ਨੂੰ ਮੰਗਲਵਾਰ ਦੇਰ ਰਾਤ ਸਾਢੇ 12 ਵਜੇ ਬਾਹਰ ਕੱਢ ਲਿਆ ਗਿਆ, ਉਸ ਨੂੰ ਤੁਰੰਤ ਜਾਮਨਗਰ ਦੇ ਇਕ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਧ ਪ੍ਰਦੇਸ਼ ਪਟਾਕਾ ਫੈਕਟਰੀ ਮਾਮਲਾ; 12 ਮੌਤਾਂ, ਮਲਬਾ ਹਟਾਉਣ ਦਾ ਕੰਮ ਜਾਰੀ, ਵੇਖੋ ਕੀ ਬਣ ਗਏ ਹਾਲਾਤ
NEXT STORY