ਅਬੂ ਧਾਬੀ/ਨਵੀਂ ਦਿੱਲੀ (ਪੀ.ਟੀ.ਆਈ.): ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਪਹਿਲਗਾਮ ਅੱਤਵਾਦੀ ਹਮਲੇ ਦੀ "ਸਖ਼ਤ ਨਿੰਦਾ" ਕੀਤੀ ਅਤੇ ਭਾਰਤ ਪ੍ਰਤੀ ਇਕਜੁੱਟਤਾ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਅੱਤਵਾਦ ਨੂੰ ਉਸਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿੱਚ ਰੱਦ ਕੀਤਾ ਜਾਣਾ ਚਾਹੀਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-'ਪਾਕਿਸਤਾਨ ਅਤੇ ਭਾਰਤ ਵਿਚਕਾਰ ਪਰਮਾਣੂ ਯੁੱਧ ਨਹੀਂ ਹੋਵੇਗਾ'
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਮਲੇ ਦੀ ਦੁਨੀਆ ਭਰ ਦੇ ਦੇਸ਼ਾਂ ਅਤੇ ਨੇਤਾਵਾਂ ਨੇ ਨਿੰਦਾ ਕੀਤੀ ਹੈ। ਜੈਸਵਾਲ ਨੇ 'ਐਕਸ' 'ਤੇ ਲਿਖਿਆ, "ਯੂ.ਏ.ਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਇਦ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਲੋਕਾਂ ਦੀ ਮੌਤ 'ਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਭਾਰਤ ਪ੍ਰਤੀ ਏਕਤਾ ਅਤੇ ਸਮਰਥਨ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਮਲੇ 'ਤੇ ਚਿੰਤਾ ਪ੍ਰਗਟ ਕਰਨ ਲਈ ਯੂ.ਏ.ਈ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ।'' ਜੈਸਵਾਲ ਨੇ ਕਿਹਾ, "ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਅੱਤਵਾਦ ਦੇ ਸਾਰੇ ਰੂਪਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।" ਪ੍ਰਧਾਨ ਮੰਤਰੀ ਨੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਭਾਰਤ ਦੀ ਦ੍ਰਿੜਤਾ ਪ੍ਰਗਟਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਹਿਲਗਾਮ ਹਮਲੇ ਮਗਰੋਂ ਵੱਡਾ ਫ਼ੈਸਲਾ, ਫ਼ੌਜ ਦੀ ਵਰਦੀ ਦੀ ਸਿਲਾਈ ਅਤੇ ਵਿਕਰੀ 'ਤੇ ਰੋਕ
NEXT STORY