ਨਵੀਂ ਦਿੱਲੀ (ਭਾਸ਼ਾ) - ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਨੇ ਐਲਾਨ ਕੀਤਾ ਕਿ ਜੇ ਸੀ. ਯੂ. ਈ. ਟੀ. ਦੇ ਮਾਧਿਅਮ ਨਾਲ ਦਾਖਲੇ ਤੋਂ ਬਾਅਦ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ’ਚ ਸੀਟਾਂ ਖਾਲੀ ਰਹਿ ਜਾਂਦੀਆਂ ਹਨ ਤਾਂ ਕੇਂਦਰੀ ਯੂਨੀਵਰਸਿਟੀਆਂ ਖੁਦ ਦੀ ਦਾਖਲਾ ਪ੍ਰੀਖਿਆ ਆਯੋਜਿਤ ਕਰ ਸਕਦੀਆਂ ਹਨ ਜਾਂ ਯੋਗਤਾ ਪ੍ਰੀਖਿਆ ਦੇ ਅੰਕਾਂ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਦਾਖਲਾ ਦੇ ਸਕਦੀਆਂ ਹਨ।
ਇਹ ਵੀ ਪੜ੍ਹੋ - ਸਿਰਸਾ ਦੇ ਡੇਰੇ 'ਚ ਚੱਲੀ ਗੋਲੀ, ਗੱਦੀ 'ਤੇ ਬੈਠ ਗਿਆ ਡਰਾਈਵਰ, ਲੋਕਾਂ ਨੇ ਚਾੜ੍ਹਿਆ ਕੁਟਾਪਾ
ਯੂ. ਜੀ. ਸੀ. ਨੇ ਕਿਹਾ ਕਿ ਪੂਰੇ ਅਕਾਦਮਿਕ ਸਾਲ ਲਈ ਸੀਟਾਂ ਖਾਲੀ ਰੱਖਣਾ ਨਾ ਸਿਰਫ਼ ਸਰੋਤਾਂ ਦੀ ਬਰਬਾਦੀ ਹੈ, ਸਗੋਂ ਮਿਆਰੀ ਉੱਚ ਸਿੱਖਿਆ ਵਾਲੀਆਂ ਕੇਂਦਰੀ ਯੂਨੀਵਰਸਿਟੀਆਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਵੀ ਵਾਂਝਾ ਕਰ ਦਿੰਦਾ ਹੈ। ਹਾਲਾਂਕਿ, ਯੂਜੀਸੀ ਨੇ ਸਪੱਸ਼ਟ ਕੀਤਾ ਕਿ 'ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ' (CUET) ਦੇ ਅੰਕ ਵਿਦਿਆਰਥੀਆਂ ਨੂੰ ਦਾਖਲਾ ਦੇਣ ਲਈ ਪ੍ਰਾਇਮਰੀ ਮਾਪਦੰਡ ਬਣੇ ਰਹਿਣਗੇ। ਯੂਜੀਸੀ ਦੇ ਚੇਅਰਮੈਨ ਐੱਮ. ਜਗਦੀਸ਼ ਕੁਮਾਰ ਨੇ ਕਿਹਾ,'ਯੂਜੀਸੀ ਦੇ ਸੰਗਿਆਨ ’ਚ ਆਇਆ ਹੈ ਕਿ ਕੁਝ ਕੇਂਦਰੀ ਯੂਨੀਵਰਸਿਟੀਆਂ ’ਚ ਤਿੰਨ ਜਾਂ ਚਾਰ ਦੌਰ ਦੀ ਕਾਉਂਸਲਿੰਗ ਤੋਂ ਬਾਅਦ ਵੀ ਸੀਟਾਂ ਖਾਲੀ ਰਹਿ ਜਾਂਦੀਆਂ ਹਨ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਪੂਰੇ ਸਿੱਖਿਅਕ ਸਾਲ ’ਚ ਸੀਟਾਂ ਨੂੰ ਖਾਲੀ ਰੱਖਣਾ ਨਾ ਸਿਰਫ਼ ਸਰੋਤਾਂ ਦੀ ਬਰਬਾਦੀ ਹੈ, ਸਗੋਂ ਇਸ ਨਾਲ ਕੇਂਦਰੀ ਯੂਨੀਵਰਸਿਟੀਆਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਬਹੁਤ ਸਾਰੇ ਵਿਦਿਆਰਥੀ ਮਿਆਰੀ ਉੱਚ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ।'' ਉਹਨਾਂ ਨੇ ਕਿਹਾ ਇਸ ਲਈ ਕੇਂਦਰੀ ਯੂਨੀਵਰਸਿਟੀਆਂ ਨੂੰ ਉਹਨਾਂ ਦੀਆਂ ਖਾਲੀ ਸੀਟਾਂ ਭਰਨ ਵਿੱਚ ਸਹੂਲਤ ਦੇਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਤਿਆਰ ਕੀਤੀਆਂ ਗਈਆਂ ਹਨ। ਜਿਹੜੇ ਵਿਦਿਆਰਥੀ CUET ਵਿੱਚ ਹਾਜ਼ਰ ਹੋਏ ਸਨ ਪਰ ਕੋਰਸਾਂ ਲਈ ਸਬੰਧਤ ਯੂਨੀਵਰਸਿਟੀ ਵਿੱਚ ਪਹਿਲਾਂ ਅਪਲਾਈ ਕਰ ਸਕਦੇ ਹਨ ਜਾਂ ਨਹੀਂ ਕਰ ਸਕਦੇ ਹਨ, ਉਨ੍ਹਾਂ ਨੂੰ ਵੀ ਵਿਚਾਰਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਕੁਮਾਰ ਨੇ ਕਿਹਾ, “ਯੂਨੀਵਰਸਿਟੀ ਯੋਗਤਾ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ ਦਾਖਲਾ ਦੇ ਸਕਦੀ ਹੈ। ਪੂਰੀ ਦਾਖਲਾ ਪ੍ਰਕਿਰਿਆ ਮੈਰਿਟ ਅਤੇ ਪਾਰਦਰਸ਼ਤਾ 'ਤੇ ਆਧਾਰਿਤ ਹੋਣੀ ਚਾਹੀਦੀ ਹੈ। ਰਿਜ਼ਰਵੇਸ਼ਨ ਰੋਸਟਰ ਸਾਰੇ ਮਾਮਲਿਆਂ ਵਿੱਚ ਕੋਰਸਾਂ/ਪ੍ਰੋਗਰਾਮਾਂ ਵਿੱਚ ਦਾਖਲੇ ਲਈ ਲਾਗੂ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ’ਚ ਇਕ ਘੰਟੇ ’ਚ ਪਿਆ 112 ਮਿਲੀਮੀਟਰ ਤੋਂ ਵੱਧ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ
NEXT STORY