ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਸਾਰੇ ਉੱਚ ਵਿੱਦਿਅਕ ਅਦਾਰਿਆਂ ਨੂੰ ਆਪਣੇ ਕੈਂਪਸਾਂ ਨੂੰ ਪੂਰੀ ਤਰ੍ਹਾਂ ਤੰਬਾਕੂ ਮੁਕਤ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕਿਸੇ ਕਾਲਜ ਜਾਂ ਯੂਨੀਵਰਸਿਟੀ ਵਿਚ ਸਿਗਰਟ ਜਾਂ ਤੰਬਾਕੂ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਗਰੋਂ ਕਾਲਜਾਂ ਵੱਲੋਂ ਵਿਦਿਆਰਥੀਆਂ 'ਤੇ ਹੋਰ ਵੀ ਜ਼ਿਆਦਾ ਸਖ਼ਤੀ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - 17 ਤੇ 18 ਸਤੰਬਰ ਨੂੰ ਵੀ ਐਲਾਨੀ ਗਈ ਛੁੱਟੀ, ਜਾਣੋ ਵਜ੍ਹਾ
ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ(UGC) ਨੇ ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਤੰਬਾਕੂ ਮੁਕਤ ਕੈਂਪਸ ਲਈ ਲਾਗੂ ਦਿਸ਼ਾ-ਨਿਰਦੇਸ਼ਾਂ ਦੀ 100 ਫ਼ੀਸਦੀ ਪਾਲਣਾ ਕੀਤੀ ਜਾਵੇ। ਕੈਂਪਸ ਵਿਚ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਹੀਂ ਹੋਣੀ ਚਾਹੀਦੀ। ਕੈਂਪਸ ਦੇ ਆਲੇ-ਦੁਆਲੇ ਤੰਬਾਕੂ ਉਤਪਾਦਾਂ ਦੀ ਵਿਕਰੀ 'ਤੇ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਵੀ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ
UGC ਨੇ ਨੂੰ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਪੱਤਰ ਲਿਖਿਆ ਹੈ ਕਿ ਨੌਜਵਾਨਾਂ ਵਿਚ ਤੰਬਾਕੂ ਦੀ ਲਤ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਸਮੱਸਿਆ ਨੂੰ ਦੂਰ ਕਰਨ ਲਈ ਬਣਾਏ ਗਏ ਹਰ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨਾ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। UGC ਨੇ ਵਿਦਿਆਰਥੀਆਂ ਵਿਚ ਈ-ਸਿਗਰੇਟ ਦੇ ਵਧਦੇ ਪ੍ਰਚਲਣ 'ਤੇ ਵੀ ਚਿੰਤਾ ਜ਼ਾਹਰ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
17 ਤੇ 18 ਸਤੰਬਰ ਨੂੰ ਵੀ ਐਲਾਨੀ ਗਈ ਛੁੱਟੀ, ਜਾਣੋ ਵਜ੍ਹਾ
NEXT STORY