ਨਵੀਂ ਦਿੱਲੀ/ਬ੍ਰਿਟੇਨ (ਭਾਸ਼ਾ): ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਸ਼ੁੱਕਰਵਾਰ ਨੂੰ ਸਿੱਖ ਧਰਮ ਦੇ ਸੰਸਥਾਪਕ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਇਕ ਵੀਡੀਓ ਦੇ ਨਾਲ ਪੋਸਟ ਕੀਤੇ ਟਵੀਟ ਵਿਚ ਕਿਹਾ, 'ਭਾਰਤ, ਯੂਕੇ ਅਤੇ ਦੁਨੀਆ ਭਰ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਸਿੱਖਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ।'
ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਖੁਸ਼ਖ਼ਬਰੀ: ਏਅਰ ਇੰਡੀਆ 24 ਨਵੰਬਰ ਤੋਂ ਮੁੜ ਸ਼ੁਰੂ ਕਰੇਗੀ ਅੰਮ੍ਰਿਤਸਰ-ਨਾਂਦੇੜ ਸਿੱਧੀ ਉਡਾਣ
ਐਲਿਸ ਨੇ ਵੀਡੀਓ ਵਿਚ ਕਿਹਾ, 'ਅੱਜ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਹੈ, ਦੁਨੀਆ ਭਰ ਦੇ ਹਰ ਸਿੱਖ ਲਈ ਵੱਡਾ ਦਿਨ ਹੈ। ਵੀਡੀਓ ਵਿਚ ਐਲਿਸ ਨੇ ਇਹ ਵੀ ਕਿਹਾ ਕਿ ਯੂ.ਕੇ. ਵਿਚ ਸਿੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਲਗਭਗ 25,000 ਭਾਰਤੀ ਯੂ.ਕੇ. ਵਿਚ ਨੈਸ਼ਨਲ ਹੈਲਥ ਸਰਵਿਸ ਵਿਚ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚ ਬਹੁਤ ਸਾਰੇ ਬ੍ਰਿਟਿਸ਼ ਸਿੱਖ ਵੀ ਸ਼ਾਮਲ ਹਨ। ਗੁਰੂ ਨਾਨਕ ਦੇਵ ਜੀ ਦਾ ਜਨਮ ਲਾਹੌਰ ਦੇ ਨੇੜੇ ਰਾਏ ਭੋਈ ਕੀ ਤਲਵੰਡੀ ਵਿਖੇ ਹੋਇਆ ਸੀ, ਜੋ ਕਿ ਅਜੋਕੇ ਪਾਕਿਸਤਾਨ ਦੇ ਸੇਖਪੁਰਾ ਜ਼ਿਲ੍ਹੇ ਵਿਚ ਹੈ। ਉਨ੍ਹਾਂ ਦੇ ਜਨਮ ਸਥਾਨ 'ਤੇ ਇਕ ਗੁਰਦੁਆਰਾ ਉਸਾਰਿਆ ਗਿਆ ਸੀ, ਜਿਸ ਨੂੰ ਹੁਣ ਨਨਕਾਣਾ ਸਾਹਿਬ ਕਿਹਾ ਜਾਂਦਾ ਹੈ। ਇਹ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਹੈ।
ਇਹ ਵੀ ਪੜ੍ਹੋ : ਮੈਕਸੀਕੋ ’ਚ ਪੁਲ ਨਾਲ ਲਟਕੀਆਂ ਮਿਲੀਆਂ 10 ਲੋਕਾਂ ਦੀਆਂ ਲਾਸ਼ਾਂ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਜਦੋਂ ਖਤਮ ਹੋਣ ਕੰਢੇ ਸੀ ਕਿਸਾਨ ਅੰਦੋਲਨ, ਇਸ ਆਗੂ ਨੇ ਇਮੋਸ਼ਨਲ ਕਾਰਡ ਖੇਡ ਕੇ ਪਲਟ ਦਿੱਤੀ ਸੀ ਪੂਰੀ ਬਾਜ਼ੀ
NEXT STORY