ਨਵੀਂ ਦਿੱਲੀ (ਭਾਸ਼ਾ)– ਰੂਸ ਨੇ ਯੂਕ੍ਰੇਨ ਖ਼ਿਲਾਫ ਹਮਲਾ ਬੋਲ ਦਿੱਤਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਵਲੋਂ ਫ਼ੌਜੀ ਕਾਰਵਾਈ ਦੇ ਐਲਾਨ ਮਗਰੋਂ ਕਈ ਥਾਂ ਧਮਾਕੇ ਸੁਣੇ ਗਏ। ਯੂਕ੍ਰੇਨ ਸੰਕਟ ਦਰਮਿਆਨ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੀ ਕੋਸ਼ਿਸ਼ ਲਗਾਤਾਰ ਚੱਲ ਰਹੀ ਹੈ। ਇਸ ਦਰਮਿਆਨ ਨਾਗਰਿਕਾਂ ਨੂੰ ਉੱਥੋਂ ਲਿਆਉਣ ਲਈ ਵੀਰਵਾਰ ਨੂੰ ਰਵਾਨਾ ਹੋਇਆ ਏਅਰ ਇੰਡੀਆ ਦਾ ਜਹਾਜ਼ ਵਾਪਸ ਦਿੱਲੀ ਪਰਤ ਆਇਆ ਹੈ। ਏਅਰ ਲਾਈਨਜ਼ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਦਰਅਸਲ ਯੂਕ੍ਰੇਨ ਦੇ ਅਧਿਕਾਰੀਆਂ ਨੇ ਵੀਰਵਾਰ ਸਵੇਰੇ ਦੇਸ਼ ਦਾ ਹਵਾਈ ਖੇਤਰ ਨਾਗਰਿਕ ਜਹਾਜ਼ ਦੇ ਸੰਚਾਲਨ ਲਈ ਬੰਦ ਕਰਨ ਦਾ ਐਲਾਨ ਕੀਤਾ। ਯੂਕ੍ਰੇਨ ਦੇ ਅਧਿਕਾਰੀਆਂ ਨੇ ਇਕ NOTAM (ਨੋਟਿਸ ਟੂ ਏਅਰ ਮਿਸ਼ਨ) ਜਾਰੀ ਕੀਤਾ।
ਇਹ ਵੀ ਪੜ੍ਹੋ: ਰੂਸ ਵੱਲੋਂ ਯੂਕ੍ਰੇਨ ਖ਼ਿਲਾਫ਼ ਜੰਗ ਦਾ ਆਗਾਜ਼, ਪੂਰੇ ਘਟਨਾਕ੍ਰਮ ਦੀ ਜਾਣੋ Live Updates
ਅਧਿਕਾਰੀਆਂ ਨੇ ਦੱਸਿਆ ਕਿ ਏਅਰ ਇੰਡੀਆ ਅਤੇ ਕੇਂਦਰ ਸਰਕਾਰ ਨੇ ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਬੁਲਾਉਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਜਹਾਜ਼ ਨੇ ਦਿੱਲੀ ਵਾਪਸੀ ਲਈ ਈਰਾਨ ਦੇ ਹਵਾਈ ਖੇਤਰ ਨੂੰ ਚੁਣਿਆ। ਏਅਰ ਲਾਈਨ ਦੇ ਬੁਲਾਰੇ ਨੇ ਦੱਸਿਆ ਕਿ ਏਅਰ ਇੰਡੀਆ ਦੀ ਫਲਾਈਟ AI1947 ਵਾਪਸ ਆ ਗਈ ਹੈ , ਕਿਉਂਕਿ ਕੀਵ ਨੇ ਨੋਟਿਸ ਟੂ ਏਅਰ ਮਿਸ਼ਨ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ਤੋਂ ਭਾਰਤੀਆਂ ਦੀ ਵਤਨ ਵਾਪਸੀ, ਵਿਦਿਆਰਥੀਆਂ ਸਮੇਤ 182 ਹੋਰ ਭਾਰਤੀ ਪਹੁੰਚੇ ਦਿੱਲੀ
ਜਹਾਜ਼ ਨੇ ਸਵੇਰੇ ਸਾਢੇ 7 ਵਜੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਕੀਵ ਲਈ ਉਡਾਣ ਭਰੀ ਸੀ। ਇਸ ਦਰਮਿਆਨ ਕੀਵ ਤੋਂ ਉਡਾਣ ਭਰ ਕੇ ਯੂਕ੍ਰੇਨ ਇੰਟਰਨੈਸ਼ਨਲ ਏਅਰ ਲਾਈਨਜ਼ ਦਾ ਇਕ ਜਹਾਜ਼ 7:45 ਵਜੇ ਦਿੱਲੀ ਹਵਾਈ ਅੱਡੇ ’ਤੇ ਪਹੁੰਚਿਆ। ਜਹਾਜ਼ ’ਚ 182 ਭਾਰਤੀ ਨਾਗਰਿਕ ਹਨ ਅਤੇ ਉਨ੍ਹਾਂ ’ਚ ਜ਼ਿਆਦਾਤਰ ਵਿਦਿਆਰਥੀ ਹਨ।
ਰਾਮ ਰਹੀਮ ਨੂੰ ਕਿਉਂ ਦਿੱਤੀ ਗਈ ਜ਼ੈੱਡ ਪਲੱਸ ਸੁਰੱਖਿਆ, CM ਖੱਟੜ ਨੇ ਦੱਸੀ ਵਜ੍ਹਾ
NEXT STORY