ਨੈਸ਼ਨਲ ਡੈਸਕ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖ਼ਤਮ ਕਰਨ ਤੋਂ ਬਾਅਦ 'ਨਵਾਂ ਅਤੇ ਖੁਸ਼ਹਾਲ' ਜੰਮੂ-ਕਸ਼ਮੀਰ ਬਣਾਉਣ ਦੇ ਦਾਅਵਿਆਂ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਜ਼ਮੀਨੀ ਪੱਧਰ 'ਤੇ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਉਨ੍ਹਾਂ ਕਿਹਾ, “ਮੈਂ ਇਹ ਪੁੱਛਣ ਲਈ ਮਜਬੂਰ ਹਾਂ ਕਿ ਪਿਛਲੇ ਪੰਜ ਸਾਲਾਂ ਵਿਚ (ਕੇਂਦਰ ਸ਼ਾਸਿਤ ਪ੍ਰਦੇਸ਼) ਦੇ ਲੋਕਾਂ ਨੂੰ ਕੀ ਮਿਲਿਆ ਹੈ।”
ਕਠੂਆ ਜ਼ਿਲ੍ਹੇ ਦੇ ਨਗਰੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਅਬਦੁੱਲਾ ਨੇ ਕਿਹਾ, “ਉਹ (ਧਾਰਾ 370 ਹਟਾਏ ਜਾਣ ਤੋਂ ਬਾਅਦ) ਇਕ ਨਵਾਂ ਅਤੇ ਖੁਸ਼ਹਾਲ ਜੰਮੂ-ਕਸ਼ਮੀਰ ਬਣਾਉਣ ਦੀ ਗੱਲ ਕਰ ਰਹੇ ਸਨ, ਪਰ ਜ਼ਮੀਨੀ ਸਥਿਤੀ ਇਸ ਦੇ ਬਿਲਕੁਲ ਉਲਟ ਹੈ ਅਤੇ ਇਸੇ ਕਾਰਨ ਉਹ ਹਾਰ ਦੇ ਡਰ ਕਾਰਨ ਵਿਧਾਨ ਸਭਾ ਚੋਣਾਂ ਨਹੀਂ ਕਰਵਾ ਸਕੇ। ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਦੇ ਇਸ ਬਿਆਨ ਦਾ ਹਵਾਲਾ ਦਿੰਦੇ ਹੋਏ ਕਿ ਸਤੰਬਰ 'ਚ ਵਿਧਾਨ ਸਭਾ ਚੋਣਾਂ ਹੋਣਗੀਆਂ, ਉਨ੍ਹਾਂ ਕਿਹਾ ਕਿ ਜੇਕਰ ਉਹ ਹੁਣ ਚੋਣਾਂ ਦੀ ਗੱਲ ਕਰ ਰਹੇ ਹਨ ਤਾਂ ਉਹ ਸਾਡੇ 'ਤੇ ਕੋਈ ਅਹਿਸਾਨ ਨਹੀਂ ਕਰ ਰਹੇ ਹਨ।
ਇਹ ਵੀ ਪੜ੍ਹੋ : JDU ਬਲਾਕ ਪ੍ਰਧਾਨ ਦਾ ਕਤਲ, ਬਦਮਾਸ਼ਾਂ ਨੇ ਸੈਲੂਨ 'ਚ ਦਾਖ਼ਲ ਹੋ ਕੇ ਸਿਰ 'ਚ ਮਾਰੀ ਗੋਲੀ
ਉਨ੍ਹਾਂ ਕਿਹਾ, “ਇਹ ਸੁਪਰੀਮ ਕੋਰਟ ਸੀ, ਜਿਸ ਨੇ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਹਟਾਉਣ ਬਾਰੇ ਆਪਣਾ ਫੈਸਲਾ ਦਿੰਦੇ ਹੋਏ ਵਿਧਾਨ ਸਭਾ ਚੋਣਾਂ ਕਰਵਾਉਣ ਲਈ 30 ਸਤੰਬਰ ਦੀ ਸਮਾਂ ਸੀਮਾ ਨਿਸ਼ਚਿਤ ਕੀਤੀ ਸੀ, ਨਹੀਂ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਇਸ ਨੂੰ ਦੁਬਾਰਾ ਟਾਲ ਦਿੰਦੇ। ਉਪ ਰਾਜਪਾਲ (ਮਨੋਜ ਸਿਨਹਾ) ਨੇ ਵੀ ਚੋਣਾਂ ਕਰਵਾਉਣ ਦੀ ਗੱਲ ਕੀਤੀ ਹੈ ਅਤੇ ਅਸੀਂ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Portugal 'ਚ ਪੁਨੀਤ ਰਾਏ ਕੁੰਡਲ ਦੀ ਅਗਲੇ ਭਾਰਤੀ ਰਾਜਦੂਤ ਵਜੋਂ ਨਿਯੁਕਤੀ
NEXT STORY