ਸ੍ਰੀਨਗਰ : ਨੈਸ਼ਨਲ ਕਾਨਫਰੰਸ (NC) ਦੇ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਵੇਰੇ 11.30 ਵਜੇ ਉਮਰ ਅਬਦੁੱਲਾ ਅਤੇ ਪੰਜ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ
ਦੱਸ ਦੇਈਏ ਕਿ ਉਮਰ ਦੇ ਸਹੁੰ ਚੁੱਕ ਸਮਾਗਮ 'ਚ ਵਿਰੋਧੀ ਗਠਜੋੜ 'ਇੰਡੀਆ' ਦੇ ਨੇਤਾਵਾਂ ਜਿਵੇਂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ, ਪ੍ਰਕਾਸ਼ ਕਰਤ, ਕਨੀਮੋਝੀ, ਮਹਿਬੂਬਾ ਮੁਫਤੀ ਆਦਿ ਨੇ ਸ਼ਿਰਕਤ ਕੀਤੀ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਉਮਰ ਅਬਦੁੱਲਾ ਨੇ ਯਾਦਗਾਰ 'ਤੇ ਐੱਨਸੀ ਦੇ ਸੰਸਥਾਪਕ ਸ਼ੇਖ ਮੁਹੰਮਦ ਅਬਦੁੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪਠਾਨੀ ਸੂਟ ਅਤੇ ਕੋਟ ਪਹਿਨੇ 54 ਸਾਲਾ ਅਬਦੁੱਲਾ ਨੇ ਪਾਰਟੀ ਸੰਸਥਾਪਕ ਦੀ ਯਾਦਗਾਰ 'ਤੇ ਫੁੱਲ ਚੜ੍ਹਾਏ।
ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਟੀ 'ਤੇ ਲਾ.ਸ਼ ਲੈ ਕੇ ਸ਼ਮਸ਼ਾਨ ਪਹੁੰਚੇ ਪਰਿਵਾਰ ਵਾਲੇ, ਪੁਲਸ ਨੇ ਰੁਕਵਾਇਆ ਅੰਤਿਮ ਸੰਸਕਾਰ
NEXT STORY