ਸੰਯੁਕਤ ਰਾਸ਼ਟਰ - ਸੰਯੁਕਤ ਰਾਸ਼ਟਰ ਪ੍ਰਮੁੱਖ ਐਂਟੋਨੀਓ ਗੁਤਾਰੇਸ ਨੇ ਭਾਰਤ ਅਤੇ ਪਾਕਿਸਤਾਨ ਤੋਂ ਸ਼ਾਂਤੀ ਬਣਾਏ ਰੱਖਣ ਨੂੰ ਅਤੇ ਸ਼ਿਮਲਾ ਸਮਝੌਤੇ ਦਾ ਜ਼ਿਕਰ ਕੀਤਾ ਜੋ ਇਸ ਮੁੱਦੇ 'ਤੇ ਕਿਸੇ ਤੀਜੇ ਪੱਖ ਦੀ ਵਿਚਲੋਗੀ ਨੂੰ ਨਕਾਰਦਾ ਹੈ। ਗੁਤਾਰੇਸ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰ ਦਿੱਤਾ ਹੈ।
ਪਾਕਿਸਤਾਨ ਨੇ ਭਾਰਤ ਦੇ ਇਸ ਕਦਮ ਨੂੰ ਇਕ ਪਾਸੜ ਅਤੇ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਆਖਿਆ ਹੈ ਕਿ ਉਹ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ 'ਚ ਲਿਜਾਣਗੇ। ਗੁਤਾਰੇਸ ਦੇ ਬੁਲਾਰੇ ਸਟੀਫਨ ਦੁਜ਼ਾਰਿਕ ਨੇ ਕਿਹਾ ਕਿ ਜਨਰਲ ਸਕਤੱਰ ਜੰਮੂ ਕਸ਼ਮੀਰ 'ਚ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਮੰਗ ਕਰਦੇ ਹਨ। ਦੁਜ਼ਾਰਿਕ ਨੇ ਖਾਸ ਤੌਰ 'ਤੇ ਕਿਹਾ ਕਿ ਜਨਰਲ ਸਕੱਤਰ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੋ-ਪੱਖੀ ਸਬੰਧਾਂ 'ਤੇ 1972 'ਚ ਹੋਏ ਸ਼ਿਮਲਾ ਸਮਝੌਤੇ ਦਾ ਜ਼ਿਕਰ ਕੀਤਾ ਜੋ ਇਹ ਕਹਿੰਦਾ ਹੈ ਕਿ ਜੰਮੂ ਕਸ਼ਮੀਰ 'ਤੇ ਕੋਈ ਵੀ ਹੱਲ ਸੰਯੁਕਤ ਰਾਸ਼ਟਰ ਦੇ ਚਾਰਟਰ ਮੁਤਾਬਕ ਸ਼ਾਂਤੀਪੂਰਣ ਤਰੀਕੇ ਨਾਲ ਕੱਢਿਆ ਜਾਵੇਗਾ। ਗੁਤਾਰੇਸ ਨੇ ਇਹ ਵੀ ਕਿਹਾ ਕਿ ਸਾਰੇ ਪੱਖ ਅਜਿਹਾ ਕਦਮ ਚੁੱਕਣ ਤੋਂ ਬਚਣ ਜੋ ਜੰਮੂ ਕਸ਼ਮੀਰ ਦੀ ਸਥਿਤੀ ਨੂੰ ਪ੍ਰਭਾਵਿਤ ਕਰਦੇ ਹੋਣ।
ਆਫ ਦਿ ਰਿਕਾਰਡ : ਕੀ ਸੱਤਿਆਪਾਲ ਮਲਿਕ ਹੀ ਹੋਣਗੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ
NEXT STORY