ਨਵੀਂ ਦਿੱਲੀ- ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਇਕ ਗੇਟ 'ਤੇ ਸ਼ਨੀਵਾਰ ਨੂੰ ਇਕ ਲਾਵਾਰਿਸ ਬੈਗ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉੱਥੇ ਹੀ ਲਾਵਾਰਿਸ ਬੈਗ ਦੀ ਸੂਚਨਾ ਮਿਲਦੇ ਹੀ ਦਹਿਸ਼ਤ ਫੈਲ ਗਈ। ਹਫੜਾ-ਦਫੜੀ ਵਿਚ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਦਿੱਲੀ ਫਾਇਰ ਸਰਵਿਸ ਅਤੇ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੈਗ ਕਿਸ ਦਾ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ- ਨਕਾਬਪੋਸ਼ ਬਦਮਾਸ਼ਾਂ ਨੇ ਪਹਿਲਾਂ ਸ਼ੋਅ ਰੂਮ 'ਚ ਲੁੱਟੇ ਗਹਿਣੇ, ਫਿਰ ਮਾਲਕ ਨੂੰ ਮਾਰ 'ਤੀ ਗੋਲੀ
ਦਰਅਸਲ ਸ਼ਨੀਵਾਰ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਲਾਵਾਰਿਸ ਬੈਗ ਮਿਲਣ ਦੀ ਕਾਲ ਮਿਲੀ। ਸੂਚਨਾ ਮਿਲਦੇ ਹੀ ਦਿੱਲੀ ਫਾਇਰ ਸਰਵਿਸ ਅਤੇ ਦਿੱਲੀ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਫਿਲਹਾਲ ਲਾਵਾਰਿਸ ਬੈਗ ਕਿਸ ਦਾ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਉੱਥੇ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਮੁਤਾਬਕ 7.55 ਵਜੇ ਲਾਵਾਰਿਸ ਬੈਗ ਹੋਣ ਦੀ ਸੂਚਨਾ ਮਿਲੀ ਸੀ। ਫਿਲਹਾਲ ਬੈਗ ਕਿਸ ਨੇ ਰੱਖਿਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਖ਼ਤਮ ਹੋ ਜਾਣਗੀਆਂ ਭਾਵਨਾਵਾਂ...', ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਹਾਈ ਅਲਰਟ ਹੈ। ਅਜਿਹੇ ਵਿਚ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇਕ ਲਾਵਾਰਿਸ ਬੈਗ ਦੀ ਸੂਚਨਾ ਦਿੱਲੀ ਪੁਲਸ ਨੂੰ ਮਿਲੀ। ਜਿਸ ਤੋਂ ਬਾਅਦ ਦਿੱਲੀ ਪੁਲਸ ਦੀ ਟੀਮ, ਬੰਬ ਸਕੁਐਡ ਦੀ ਟੀਮ, ਡੌਗ ਸਕੁਐਡ ਦੀ ਟੀਮ ਅਤੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮੀ ਮੌਕੇ 'ਤੇ ਪਹੁੰਚੇ। ਹਾਲਾਂਕਿ ਬੈਗ ਵਿਚ ਕੁਝ ਵੀ ਨਹੀਂ ਮਿਲਿਆ, ਜੋ ਸ਼ੱਕੀ ਹੋਵੇ। ਪੁਲਸ ਨੇ ਬੈਗ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ- ਅਮਰੀਕਾ ਖਿੱਚ ਕੇ ਲੈ ਗਈ ਮੌਤ, ਟਰੱਕ 'ਚ ਜਿਊਂਦਾ ਸੜ ਗਿਆ 22 ਸਾਲਾ ਸੁਖਬੀਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DRDO 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
NEXT STORY