ਨਵੀਂ ਦਿੱਲੀ (ਏਜੰਸੀ)- ਉੱਤਰ-ਪੂਰਬੀ ਦਿੱਲੀ ਦੇ ਕਰਾਵਲ ਨਗਰ ਇਲਾਕੇ 'ਚ ਵਿਵਾਦ ਦੌਰਾਨ ਇਕ ਵਿਅਕਤੀ ਨੇ ਆਪਣੇ 35 ਸਾਲਾ ਭਤੀਜੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਉਸ ਦੇ ਛੋਟੇ ਭਰਾ ਨੂੰ ਵੀ ਜ਼ਖਮੀ ਕਰ ਦਿੱਤਾ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਹਿਮਾਂਸ਼ੂ ਭਾਰਦਵਾਜ ਉਰਫ਼ ਜੀਤ ਸ਼ਰਮਾ ਦਾ ਬੁੱਧਵਾਰ ਦੇਰ ਰਾਤ ਆਪਣੇ ਚਾਚੇ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਚਾਚੇ ਨੇ ਉਸ 'ਤੇ ਚਾਕੂ ਮਾਲ ਹਮਲਾ ਕਰ ਦਿੱਤਾ।
ਪੁਲਸ ਨੇ ਦੱਸਿਆ ਕਿ ਜਦੋਂ ਹਿਮਾਂਸ਼ੂ ਦਾ ਛੋਟਾ ਭਰਾ ਉਸ ਨੂੰ ਬਚਾਉਣ ਆਇਆ ਤਾਂ ਦੋਸ਼ੀ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ। ਦੋਵਾਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਿਮਾਂਸ਼ੂ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦਾ ਛੋਟਾ ਭਰਾ ਇਲਾਜ ਅਧੀਨ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਸਥਿਤੀਆਂ ਦੀ ਜਾਂਚ ਕਰ ਰਹੀ ਹੈ, ਜਿਸ ਕਾਰਨ ਇਹ ਘਟਨਾ ਵਾਪਰੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
NEXT STORY