ਫਰੀਦਾਬਾਦ : ਫਰੀਦਾਬਾਦ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਦੌਰਾਨ ਕਾਰ ਵਿਚ ਸਵਾਰ ਤਿੰਨ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਕਿਹਾ ਕਿ ਇਹ ਘਟਨਾ ਵੀਰਵਾਰ ਰਾਤ 10:40 ਵਜੇ ਦੇ ਕਰੀਬ ਵਾਪਰੀ, ਜਦੋਂ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਅਤੇ ਕਾਰ ਗੌਂਚੀ ਨਾਲੇ ਵਿੱਚ ਡਿੱਗ ਗਈ।
ਪੜ੍ਹੋ ਇਹ ਵੀ - ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ ਭਵਿੱਖਬਾਣੀ
ਪੁਲਸ ਨੇ ਦੱਸਿਆ ਕਿ ਇੱਕ ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਸਥਾਨਕ ਲੋਕਾਂ ਨੇ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਬਾਦਸ਼ਾਹ ਖਾਨ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਦੇ ਅਨੁਸਾਰ ਮ੍ਰਿਤਕਾਂ ਦੀ ਪਛਾਣ ਪਵਨ ਮੌਰੀਆ, ਅਮਿਤ ਝਾਅ ਅਤੇ ਗੌਰਵ ਰਾਵਤ ਵਜੋਂ ਹੋਈ ਹੈ। ਪੁਲਸ ਨੇ ਤਿਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੱਚ ਤੇ ਅਹਿੰਸਾ ਦੇ ਸਾਹਮਣੇ ਝੂਠ ਤੇ ਹਿੰਸਾ ਨਹੀਂ ਟਿਕਦਾ, ਸੰਵਿਧਾਨ ਦੀ ਰੱਖਿਆ ਕਰਦੇ ਰਹਾਂਗੇ : ਰਾਹੁਲ
NEXT STORY