ਫਰੀਦਾਬਾਦ — ਫਰੀਦਾਬਾਦ ਜ਼ਿਲ੍ਹੇ 'ਚ ਡੱਲੀ-ਮਾਨੇਸਰ-ਪਲਵਲ (ਕੇ.ਐੱਮ.ਪੀ.) ਐਕਸਪ੍ਰੈੱਸਵੇਅ 'ਤੇ ਮੌਜਪੁਰ ਟੋਲ ਪੋਸਟ 'ਤੇ ਇਕ ਟਰੱਕ ਬੇਕਾਬੂ ਹੋ ਕੇ ਟਕਰਾ ਗਿਆ, ਜਿਸ ਤੋਂ ਬਾਅਦ ਗੱਡੀ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਡਰਾਈਵਰ ਅਤੇ ਸਹਾਇਕ ਜ਼ਿੰਦਾ ਸੜ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜਾਂਚ ਅਧਿਕਾਰੀ ਵਿਨੋਦ ਨੇ ਮੰਗਲਵਾਰ ਨੂੰ ਦੱਸਿਆ ਕਿ ਟਰੱਕ ਬੱਜਰੀ ਨਾਲ ਲੱਦਿਆ ਹੋਇਆ ਸੀ ਅਤੇ ਇਹ ਪਲਵਲ ਤੋਂ ਆ ਰਿਹਾ ਸੀ ਅਤੇ ਉੱਤਰ ਪ੍ਰਦੇਸ਼ ਦੇ ਨੋਇਡਾ ਜਾਣਾ ਸੀ।
ਇਹ ਵੀ ਪੜ੍ਹੋ - ਜਲਦਬਾਜ਼ੀ 'ਚ ਨਹੀਂ ਲਿਆਂਦਾ ਜਾ ਸਕਦੈ MSP ਕਾਨੂੰਨ, ਸਰਕਾਰ ਨਾਲ ਗੱਤਬਾਤ ਕਰਨ ਕਿਸਾਨ: ਅਰਜੁਨ ਮੁੰਡਾ
ਨ੍ਹਾਂ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ ਰਾਤ ਕਰੀਬ 3 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਟਰੱਕ 'ਤੇ ਕਾਬੂ ਨਹੀਂ ਰੱਖ ਸਕਿਆ ਅਤੇ ਓਵਰਲੋਡ ਹੋਣ ਕਾਰਨ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਟੋਲ ਪਲਾਜ਼ਾ ਬਲਾਕ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਵਿਨੋਦ ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਡਰਾਈਵਰ ਅਤੇ ਸਹਾਇਕ ਨੂੰ ਹੇਠਾਂ ਉਤਰਨ ਦਾ ਮੌਕਾ ਨਹੀਂ ਮਿਲਿਆ ਅਤੇ ਉਹ ਇਸ ਘਟਨਾ ਵਿੱਚ ਜ਼ਿੰਦਾ ਸੜ ਗਏ। ਉਨ੍ਹਾਂ ਦੱਸਿਆ ਕਿ ਡਰਾਈਵਰ ਅਤੇ ਸਹਾਇਕ ਮੇਵਾਤ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਹਾਦਸੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕਾਂ ਦੇ ਨਾਂ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਪਤਾ ਚੱਲ ਸਕਣਗੇ। ਵਿਨੋਦ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਸ਼ 'ਚ ਜਲਦ ਚੱਲਣਗੀਆਂ ਟਰੇਨਾਂ ਵਾਂਗ ਇਲੈਕਟ੍ਰਿਕ ਬੱਸਾਂ, ਘੱਟ ਕਿਰਾਏ 'ਚ ਮਿਲੇਗੀ ਜਹਾਜ਼ ਵਰਗੀ ਸਹੂਲਤ
NEXT STORY