ਨਵੀਂ ਦਿੱਲੀ - ਤਾਮਿਲਨਾਡੂ ਵਿੱਚ ਸ਼ਨੀਵਾਰ ਨੂੰ ਹੋਏ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਹੋਰ ਜ]ਖ਼ਮੀ ਹੋਏ ਹਨ। ਹਾਦਸਾ ਤਾਮਿਲਨਾਡੂ ਦੇ ਧਰਮਾਪੁਰੀ-ਠੋੱਪੁਰ ਹਾਈਵੇਅ 'ਤੇ ਹੋਇਆ। ਇੱਥੇ ਇੱਕ ਬੇਕਾਬੂ ਟਰੱਕ ਨੇ ਇੱਕ ਤੋਂ ਬਾਅਦ ਇੱਕ 10 ਵਾਹਨਾਂ ਨੂੰ ਦਰੜਿਆ। ਇਸ ਦੌਰਾਨ ਵੱਖ-ਵੱਖ ਵਾਹਨਾਂ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ 10 ਤੋਂ ਜ਼ਿਆਦਾ ਲੋਕ ਜ਼ਖ਼ਮੀ ਦੱਸੇ ਗਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਟਰੱਕ ਦਾ ਡਰਾਇਵਰ ਟਰੱਕ ਨੂੰ ਸੜਕ 'ਤੇ ਛੱਡ ਕੇ ਫਰਾਰ ਹੋ ਗਿਆ। ਹਾਦਸੇ ਤੋਂ ਬਾਅਦ ਪਹੁੰਚੀ ਪੁਲਸ ਨੇ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਵਾਹਨਾਂ ਦੀ ਲੰਮੀ ਲਾਈਨ ਲੱਗ ਗਈ।
ਕੈਮੀਕਲ ਫੈਕਟਰੀ 'ਚ ਲੱਗੀ ਅੱਗ ਨਾਲ 8 ਲੋਕ ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ
ਸ਼ਨੀਵਾਰ ਨੂੰ ਰਾਜਸਥਾਨ ਦੇ ਚਿੱਤੌੜਗੜ੍ਹ ਵਿੱਚ ਵੀ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਦੋ ਵਾਹਨਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋਣ ਤੋਂ ਬਾਅਦ ਹੋਇਆ। ਹਾਦਸੇ ਵਿੱਚ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੈਮੀਕਲ ਫੈਕਟਰੀ 'ਚ ਲੱਗੀ ਅੱਗ ਨਾਲ 8 ਲੋਕ ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ
NEXT STORY