ਬਿਜ਼ਨੈੱਸ ਡੈਸਕ : ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਵੱਡਾ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੇ ਉੱਜਵਲਾ ਯੋਜਨਾ ਵਿੱਚ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ 300 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਇਸ ਸਬੰਧ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਉੱਜਵਲਾ ਯੋਜਨਾ ਤਹਿਤ ਹੁਣ ਸਰਕਾਰ ਵੱਲੋਂ ਇੱਕ ਸਿਲੰਡਰ 'ਤੇ ਮਿਲਣ ਵਾਲੀ ਸਬਸਿਡੀ ਵਧ ਕੇ 300 ਰੁਪਏ ਮਿਲੇਗੀ। ਪਹਿਲਾਂ ਸਰਕਾਰ ਇੱਕ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਦੇ ਰਹੀ ਸੀ। ਉੱਜਵਲਾ ਦੇ ਲਾਭਪਾਤਰੀ ਵਰਤਮਾਨ ਵਿੱਚ 14.2 ਕਿਲੋ ਦੇ LPG ਸਿਲੰਡਰ ਲਈ 703 ਰੁਪਏ ਦਾ ਭੁਗਤਾਨ ਕਰਦੇ ਹਨ, ਜਦੋਂ ਕਿ ਇਸਦੀ ਮਾਰਕੀਟ ਕੀਮਤ 903 ਰੁਪਏ ਹੈ। ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਤੋਂ ਬਾਅਦ ਲੋਕਾਂ ਨੂੰ ਹੁਣ 603 ਰੁਪਏ ਦਾ ਸਿਲੰਡਰ ਮਿਲਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗਾਹਕਾਂ ਲਈ ਖ਼ੁਸ਼ਖ਼ਬਰੀ: ਸੋਨਾ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 30 ਅਗਸਤ, 2023 ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਨੇ ਘਰੇਲੂ LPG ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਮੌਜੂਦਾ ਸਬਸਿਡੀ ਵਧਾ ਦਿੱਤੀ ਹੈ। ਪਿਛਲੀ ਘੋਸ਼ਣਾ ਵਿੱਚ ਸਰਕਾਰ ਨੇ ਇਸ ਵਿੱਚ 200 ਰੁਪਏ ਦਾ ਵਾਧਾ ਕੀਤਾ ਸੀ, ਜਿਸ ਨਾਲ ਪ੍ਰਤੀ ਸਿਲੰਡਰ ਕੁੱਲ ਸਬਸਿਡੀ 400 ਰੁਪਏ ਹੋ ਗਈ ਸੀ।
ਇਹ ਵੀ ਪੜ੍ਹੋ : ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵਾਧੇ ਮਗਰੋਂ ਇਕ ਹੋਰ ਝਟਕਾ ਦੇਣ ਦੀ ਤਿਆਰੀ 'ਚ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਦਾਕਾਰ ਰਣਬੀਰ ਕਪੂਰ ਨੂੰ ED ਨੇ ਭੇਜਿਆ ਸੰਮਨ, ਲੱਗਾ ਇਹ ਇਲਜ਼ਾਮ
NEXT STORY