ਗਾਜ਼ੀਆਬਾਦ (ਏਜੰਸੀ)- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਕ੍ਰਾਸਿੰਗ ਰਿਪਬਲਿਕ ਖੇਤਰ ’ਚ ਸੋਮਵਾਰ ਰਾਤ ਪਰਿਵਾਰਕ ਵਿਵਾਦ ਤੋਂ ਬਾਅਦ 2 ਪੁੱਤਰਾਂ ’ਤੇ ਆਪਣੇ ਮਾਤਾ-ਪਿਤਾ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦਾ ਦੋਸ਼ ਲੱਗਾ ਹੈ। ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਵੀਰ ਨਗਰ ’ਚ ਰਹਿਣ ਵਾਲੇ ਗੰਗਾਸ਼ਰਣ ਅਤੇ ਉਨ੍ਹਾਂ ਦੀ ਪਤਨੀ ਵਿਮਲੇਸ਼ ਦਾ ਸੋਮਵਾਰ ਰਾਤ ਪੁੱਤਰਾਂ ਦੀਪਕ ਤੇ ਲਲਿਤ ਨਾਲ ਵਿਵਾਦ ਹੋ ਗਿਆ ਸੀ।
ਮੌਕੇ ’ਤੇ ਪੁੱਜੀ ਪੁਲਸ ਨੇ ਜ਼ਖਮੀ ਜੋੜੇ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਮੁਤਾਬਕ ਸ਼ੁਰੂਆਤੀ ਜਾਂਚ ’ਚ ਜਾਇਦਾਦ ਵਿਵਾਦ ਤੇ ਘਰੇਲੂ ਕਲੇਸ਼ ਦੀ ਗੱਲ ਸਾਹਮਣੇ ਆਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਦੋਵੇਂ ਪੁੱਤਰ ਬੇਰੁਜ਼ਗਾਰ ਸਨ ਅਤੇ ਮਾਤਾ-ਪਿਤਾ ਨਾਲ ਉਨ੍ਹਾਂ ਦਾ ਅਕਸਰ ਵਿਵਾਦ ਹੁੰਦਾ ਰਹਿੰਦਾ ਸੀ। ਪੁਲਸ ਨੇ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸਪੱਸ਼ਟ ਹੋਵੇਗਾ। ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
NEXT STORY