ਨਵੀਂ ਦਿੱਲੀ- ਕਾਂਗਰਸ ਨੇ ਦਿੱਲੀ 'ਚ ਸੱਤਾ 'ਚ ਆਉਣ 'ਤੇ ਹਰੇਕ ਸਿੱਖਿਅਤ ਬੇਰੁਜ਼ਗਾਰ ਨੌਜਵਾਨ ਨੂੰ ਇਕ ਸਾਲ ਤੱਕ ਹਰ ਮਹੀਨੇ 8,500 ਰੁਪਏ ਦੇਣ ਦਾ ਐਤਵਾਰ ਨੂੰ ਵਾਅਦਾ ਕੀਤਾ। ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਵਿੱਤੀ ਮਦਦ 'ਯੁਵਾ ਉਡਾਣ ਯੋਜਨਾ' ਦੇ ਅਧੀਨ ਪ੍ਰਦਾਨ ਕੀਤੀ ਜਾਵੇਗੀ ਅਤੇ ਇਹ ਮਦਦ ਮੁਫ਼ਤ 'ਚ ਨਹੀਂ ਹੈ। ਪਾਇਲਟ ਨੇ ਕਿਹਾ,''ਅਸੀਂ ਉਨ੍ਹਾਂ ਨੌਜਵਾਨਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਾਂਗੇ ਜੋ ਕਿਸੇ ਕੰਪਨੀ, ਕਾਰਖਾਨੇ ਜਾਂ ਸੰਗਠਨ 'ਚ ਆਪਣਾ ਕੌਸ਼ਲ ਦਿਖਾ ਸਕਦੇ ਹਨ। ਉਨ੍ਹਾਂ ਕੰਪਨੀਆਂ ਰਾਹੀਂ ਉਨ੍ਹਾਂ ਨੂੰ ਪੈਸੇ ਮਿਲਣਗੇ। ਇਹ ਕੋਈ ਅਜਿਹੀ ਯੋਜਨਾ ਨਹੀਂ ਹੈ, ਜਿਸ ਦੇ ਅਧੀਨ ਧਰ ਬੈਠੇ ਪੈਸੇ ਮਿਲ ਜਾਣਗੇ।''
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਉਨ੍ਹਾਂ ਕਿਹਾ,''ਅਸੀਂ ਕੋਸ਼ਿਸ਼ ਕਰਾਂਗੇ ਕਿ ਲੋਕਾਂ ਨੂੰ ਉਨ੍ਹਾਂ ਖੇਤਰਾਂ 'ਚ ਲਗਾਇਆ ਜਾਵੇ, ਜਿੱਥੇ ਉਨ੍ਹਾਂ ਨੇ ਸਿਖਲਾਈ ਪ੍ਰਾਪਤ ਕੀਤੀ ਹੈ ਤਾਂ ਕਿ ਉਹ ਆਪਣੇ ਕੌਸ਼ਲ 'ਚ ਸੁਧਾਰ ਕਰ ਸਕਣ।'' ਕਾਂਗਰਸ ਨੇ 6 ਜਨਵਰੀ ਨੂੰ 'ਪਿਆਰੀ ਦੀਦੀ ਯੋਜਨਾ' ਦਾ ਐਲਾਨ ਕੀਤਾ ਸੀ, ਜਿਸ 'ਚ ਸੱਤਾ 'ਚ ਆਉਣ 'ਤੇ ਔਰਤਾਂ ਨੂੰ 2,500 ਰੁਪਏ ਦੀ ਮਹੀਨਾਵਾਰ ਵਿੱਤੀ ਮਦਦ ਦੇਣ ਦਾ ਵਾਅਦਾ ਕੀਤਾ ਗਿਆ ਹੈ। ਪਾਰਟੀ ਨੇ 8 ਜਨਵਰੀ ਨੂੰ 'ਜੀਵਨ ਰੱਖਿਆ ਯੋਜਨਾ' ਦਾ ਐਲਾਨ ਕੀਤਾ ਸੀ, ਜਿਸ ਦੇ ਅਧੀਨ ਉਸ ਨੇ ਸੱਤਾ 'ਚ ਆਉਣ 'ਤੇ ਦਿੱਲੀ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦੇਣ ਦਾ ਵਾਅਦਾ ਕੀਤਾ ਹੈ। ਦਿੱਲੀ 'ਚ 70 ਮੈਂਬਰੀ ਵਿਧਾਨ ਸਭਾ ਲਈ ਵੋਟਿੰਗ 5 ਫਰਵਰੀ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਨੀਤਿਕ ਹਥਿਆਰ ਨਾ ਬਣੇ ਰਾਸ਼ਟਰੀ ਸੁਰੱਖਿਆ
NEXT STORY