ਨਵੀਂ ਦਿੱਲੀ: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ (TMC) ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਅੱਜ ਬੰਗਾਲ ਬੇਰੁਜ਼ਗਾਰੀ ਦੀ ਦਰ 'ਚ ਦੇਸ਼ ਭਰ ਵਿੱਚ ਸਭ ਤੋਂ ਉੱਪਰ ਪਹੁੰਚ ਗਿਆ ਹੈ।
ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਮਮਤਾ ਬੈਨਰਜੀ ਨੇ ਪਿਛਲੇ 15 ਸਾਲਾਂ ਦੌਰਾਨ 'ਜਿਹਾਦੀ ਮਾਨਸਿਕਤਾ' ਨਾਲ ਸਰਕਾਰ ਚਲਾਈ ਹੈ, ਜਿਸ ਨੇ 'ਮਾਂ, ਮਾਟੀ ਤੇ ਮਾਨੁਸ਼' ਨੂੰ ਰੁਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਦੀਆਂ ਨੌਕਰੀਆਂ ਖੋਹ ਲਈਆਂ ਹਨ ਅਤੇ ਸੂਬੇ ਵਿੱਚ ਸਿਰਫ਼ ਰੰਗਦਾਰੀ, ਵਸੂਲੀ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਹੈ।
ਭਾਜਪਾ ਆਗੂ ਨੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਟੀ.ਐੱਮ.ਸੀ. ਨੇ ਲੁਟੇਰਿਆਂ, ਅਪਰਾਧੀਆਂ, ਜਿਹਾਦੀਆਂ ਅਤੇ 'ਟੁਕੜੇ-ਟੁਕੜੇ ਗੈਂਗ' ਨੂੰ ਸ਼ਰਨ ਦਿੱਤੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜਦੋਂ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਸੱਚਾਈ ਸਾਹਮਣੇ ਆ ਰਹੀ ਹੈ, ਤਾਂ ਮਮਤਾ ਬੈਨਰਜੀ ਘਬਰਾਹਟ ਅਤੇ ਬੇਚੈਨੀ ਮਹਿਸੂਸ ਕਰ ਰਹੀ ਹੈ।
ਚੁੱਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੇਸ਼ ਸੰਵਿਧਾਨ ਅਤੇ ਕਾਨੂੰਨ ਨਾਲ ਚੱਲੇਗਾ, ਕਿਸੇ ਜਿਹਾਦੀ ਮਾਨਸਿਕਤਾ ਨਾਲ ਨਹੀਂ ਚੱਲਣ ਦਿੱਤਾ ਜਾਵੇਗਾ। ਸੱਚਾਈ ਸਾਹਮਣੇ ਆਉਣ 'ਤੇ ਹੁਣ ਸਰਕਾਰ ਦੀਆਂ ਨਾਕਾਮੀਆਂ ਜਗਜ਼ਾਹਿਰ ਹੋ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ
NEXT STORY