ਛਪਰਾ : ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਦਰਿਆਪੁਰ ਥਾਣਾ ਖੇਤਰ ਤੋਂ ਪੁਲਸ ਨੇ ਨਦੀ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਸਥਾਨਕ ਲੋਕਾਂ ਨੇ ਸ਼ੀਤਲਪੁਰਡੀਹ ਪਿੰਡ ਦੀ ਬਾਗੀ ਗੱਚੀ ਨੇੜੇ ਲੰਘਦੀ ਮਾਹੀ ਨਦੀ 'ਚ ਤੈਰਦੀ ਹੋਈ ਇਕ ਲਾਸ਼ ਦੇਖੀ, ਜਿਸ ਦੀ ਸੂਚਨਾ ਉਹਨਾਂ ਨੇ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਦਰਿਆ 'ਚੋਂ ਬਾਹਰ ਕੱਢਿਆ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਸੂਤਰਾਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਛਪਰਾ ਭੇਜ ਦਿੱਤਾ ਗਿਆ ਹੈ, ਸੋਸ਼ਲ ਮੀਡੀਆ ਰਾਹੀਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਠੇਕੇਦਾਰ ਤੋਂ ਮਜ਼ਦੂਰੀ ਦੇ ਪੈਸੇ ਮੰਗਣ 'ਤੇ ਮਜ਼ਦੂਰਾਂ ਨੂੰ ਬੰਧਕ ਬਣਾ ਕੀਤੀ ਕੁੱਟਮਾਰ
NEXT STORY