ਨਵੀਂ ਦਿੱਲੀ- ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ "ਵਿਕਸਤ ਭਾਰਤ" ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੇ ਹੋਏ ਰਾਸ਼ਟਰੀ ਸੁਰੱਖਿਆ, ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਦੇ ਮਾਮਲਿਆਂ 'ਚ ਉਨ੍ਹਾਂ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਇਕ ਮਤਾ ਪਾਸ ਕੀਤਾ। ਪੀਐੱਮ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ 'ਚ ਪਾਸ ਕੀਤੇ ਗਏ ਇਸ ਮਤੇ 'ਚ ਉਨ੍ਹਾਂ ਨੂੰ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਜਵਾਹਰ ਲਾਲ ਨਹਿਰੂ ਦੇ 4,398 ਦਿਨਾਂ ਦੇ ਰਿਕਾਰਡ ਨੂੰ ਪਾਰ ਕਰਨ 'ਤੇ ਵਧਾਈ ਦਿੱਤੀ ਗਈ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਮੋਦੀ ਦੀ ਅਗਵਾਈ ਹੇਠ ਭਾਰਤ "ਇਕ ਸਵੈ-ਨਿਰਭਰ, ਸੁਰੱਖਿਅਤ ਅਤੇ ਖੁਸ਼ਹਾਲ ਰਾਸ਼ਟਰ ਵਜੋਂ ਨਵੀਆਂ ਉਚਾਈਆਂ 'ਤੇ ਪਹੁੰਚਦਾ ਰਹੇਗਾ।" ਕੈਬਨਿਟ ਮੰਤਰੀਆਂ ਨੇ ਮੋਦੀ ਦੇ ਕਾਰਜਕਾਲ ਦੇ 4,399 ਦਿਨ ਪੂਰੇ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ।
ਸਰਕਾਰ ਦੇ ਵਿਕਾਸ ਦੇ ਏਜੰਡੇ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ, ਕੈਬਨਿਟ ਨੇ 2047 ਤੱਕ ਵਿਕਸਿਤ ਭਾਰਤ ਬਣਾਉਣ ਵੱਲ ਮੋਦੀ ਦੀ ਅਗਵਾਈ ਨੂੰ ਪੂਰਾ ਸਮਰਥਨ ਦਿੱਤਾ ਅਤੇ ਜਨ ਸੇਵਾ ਦੇ ਪ੍ਰਤੀ ਉਨ੍ਹਾਂ ਦੇ ਅਣਥੱਕ ਸਮਰਪਣ ਦੀ ਸ਼ਲਾਘਾ ਕੀਤੀ। ਪ੍ਰਸਤਾਵ 'ਚ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਵੱਲ ਮੋਦੀ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਗਈ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਭਾਰਤ ਦੇ ਹਿੱਤਾਂ ਦੀ ਰੱਖਿਆ ਕਰਨ 'ਚ ਉਨ੍ਹਾਂ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਕੈਬਨਿਟ ਨੇ ਗਰੀਬਾਂ ਲਈ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਹਾਸ਼ੀਏ 'ਤੇ ਧੱਕੇ ਗਏ ਵਰਗਾਂ ਨੂੰ ਸਸ਼ਕਤ ਬਣਾਉਣ ਦਾ ਸਿਹਰਾ ਵੀ ਪ੍ਰਧਾਨ ਮੰਰਤੀ ਮੋਦੀ ਨੂੰ ਦਿੱਤਾ, ਅਤੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ 'ਚ 25 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਗਰੀਬੀ ਤੋਂ ਮੁਕਤੀ ਪਾਈ ਹੈ। ਕੈਬਨਿਟ ਦੇ ਮਤੇ 'ਚ ਪਿਛਲੇ 12 ਸਾਲਾਂ ਦੌਰਾਨ ਕੀਤੇ ਗਏ ਕਈ ਸੁਧਾਰਾਂ ਅਤੇ ਨੀਤੀਗਤ ਫੈਸਲਿਆਂ ਨੂੰ ਵੀ ਉਜਾਗਰ ਕੀਤਾ ਗਿਆ, ਜਿਸ 'ਚ ਧਾਰਾ 370 ਨੂੰ ਰੱਦ ਕਰਨਾ, ਜੀਐੱਸਟੀ ਲਾਗੂ ਕਰਨਾ, "ਇਕ ਰੈਂਕ, ਇਕ ਪੈਨਸ਼ਨ", ਨਵੇਂ ਅਪਰਾਧਿਕ ਕਾਨੂੰਨ ਅਤੇ ਨਿਰਮਾਣ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਦੇ ਉਪਾਅ ਸ਼ਾਮਲ ਹਨ। ਇਸ ਨੇ ਰਾਸ਼ਟਰੀ ਸੁਰੱਖਿਆ, ਖੱਬੇ-ਪੱਖੀ ਅੱਤਵਾਦ ਦਾ ਮੁਕਾਬਲਾ ਕਰਨ ਦੇ ਯਤਨਾਂ, ਉੱਤਰ-ਪੂਰਬ 'ਚ ਸ਼ਾਂਤੀ ਪਹਿਲਕਦਮੀਆਂ ਅਤੇ ਜੀ20 ਵਰਗੇ ਮੰਚਾਂ ਰਾਹੀਂ ਭਾਰਤ ਦੀ ਵਧਦੀ ਵਿਸ਼ਵਵਿਆਪੀ ਮੌਜੂਦਗੀ ਬਾਰੇ ਸਰਕਾਰ ਦੀਆਂ ਕਾਰਵਾਈਆਂ ਨੂੰ ਵੀ ਉਜਾਗਰ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਭਲਕੇ, PM ਮੋਦੀ ਕਰਨਗੇ ਅਗਵਾਈ
NEXT STORY