ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲਾ ਨੇ ਕੱਟੜਪੰਥੀ ਵਿਚਾਰਾਂ ਜ਼ਰੀਏ ਕਸ਼ਮੀਰੀ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਣ ਵਾਲੇ ਆਸਿਫ ਮਕਬੂਲ ਡਾਰ ਨੂੰ ਸ਼ਨੀਵਾਰ ਅੱਤਵਾਦੀ ਐਲਾਨ ਦਿੱਤਾ। ਆਸਿਫ਼ ਮਕਬੂਲ ਡਾਰ ਮੂਲ ਰੂਪ ’ਚ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਅਤੇ ਸਾਊਦੀ ਅਰਬ ’ਚ ਰਹਿੰਦਾ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਐਲਾਨ ਕੀਤਾ ਕਿ ਆਸਿਫ ਮਕਬੂਲ ਡਾਰ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਕੇ ਕਸ਼ਮੀਰ ਘਾਟੀ ਦੇ ਨੌਜਵਾਨਾਂ ਨੂੰ ਭੜਕਾਉਣ ਅਤੇ ਉਨ੍ਹਾਂ ਨੂੰ ਅੱਤਵਾਦੀ ਸਰਗਰਮੀਆਂ ’ਚ ਸ਼ਾਮਲ ਹੋਣ ਲਈ ਉਕਸਾਉਣ ਦਾ ਕੰਮ ਕਰ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬੀਤੇ ਕੁਝ ਦਿਨਾਂ ’ਚ ਅੱਤਵਾਦੀ ਵਜੋਂ ਨਾਮਜ਼ਦ ਕੀਤਾ ਗਿਆ ਡਾਰ ਚੌਥਾ ਵਿਅਕਤੀ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਨਡਾਲਾ ਦੀ ਦਿਲ ਕੁਮਾਰੀ ਆਸਟ੍ਰੇਲੀਅਨ ਪੁਲਸ ’ਚ ਹੋਈ ਭਰਤੀ
ਡਾਰ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਹਿਜ਼ਬੁਲ ਮੁਜਾਹਿਦੀਨ ਨਾਲ ਜੁੜਿਆ ਹੋਇਆ ਹੈ ਅਤੇ ਸੋਸ਼ਲ ਮੀਡੀਆ ’ਤੇ ਪ੍ਰਮੁੱਖ ਕੱਟੜਪੰਥੀ ਵਿਅਕਤੀਆਂ ’ਚੋਂ ਇਕ ਹੈ ਅਤੇ ਕਸ਼ਮੀਰੀ ਨੌਜਵਾਨਾਂ ਨੂੰ ਸੁਰੱਖਿਆ ਬਲਾਂ ਵਿਰੁੱਧ ਹਥਿਆਰ ਚੁੱਕਣ ਲਈ ਉਕਸਾਉਣ ’ਚ ਸ਼ਾਮਲ ਹੈ। ਉਹ ਸਰਹੱਦ ਪਾਰ ਸਥਿਤ ਆਕਾਵਾਂ ਦੇ ਨਿਰਦੇਸ਼ ’ਤੇ ਜੰਮੂ-ਕਸ਼ਮੀਰ ਅਤੇ ਨਵੀਂ ਦਿੱਲੀ ਸਮੇਤ ਭਾਰਤ ਦੇ ਪ੍ਰਮੁੱਖ ਸ਼ਹਿਰਾਂ ’ਚ ਹਿੰਸਕ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਦੇ ਕੇਡਰਾਂ ਵੱਲੋਂ ਰਚੀ ਗਈ ਸਾਜ਼ਿਸ਼ ’ਚ ਦੋਸ਼ੀ ਹੈ, ਜਿਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਡਾਰ ਅੱਤਵਾਦੀ ਸਰਗਰਮੀਆਂ ’ਚ ਸ਼ਾਮਲ ਹੈ ਅਤੇ ਇਸ ਲਈ ਉਸ ਨੂੰ ਇਕ ਅੱਤਵਾਦੀ ਐਲਾਨਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ’ਚ ਮਾਂ ਨੇ ਨਹਾਉਣ ਲਈ ਕਿਹਾ ਤਾਂ 9 ਸਾਲਾ ਪੁੱਤ ਨੇ ਬੁਲਾ ਲਈ ਪੁਲਸ
ਅਗਲੇ 24 ਘੰਟੇ ਹੋਰ ਕਹਿਰ ਢਾਹੇਗੀ ਠੰਡ, ਉੱਤਰ ਭਾਰਤ ’ਚ ਰੈੱਡ ਅਲਰਟ ਜਾਰੀ
NEXT STORY