ਨਵੀਂ ਦਿੱਲੀ- ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) 'ਚ ਦਿਹਾਂਤ ਹੋ ਗਿਆ। ਉਹ 70 ਸਾਲ ਦੀ ਸੀ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ 'ਵੈਂਟੀਲੇਟਰ' 'ਤੇ ਸੀ। ਸੂਤਰ ਨੇ ਦੱਸਿਆ ਕਿ ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ 'ਚ ਇਲਾਜ ਚੱਲ ਰਿਹਾ ਸੀ। ਉਹ ਨਿਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸੀ। ਦਿੱਲੀ 'ਚ ਦਿਹਾਂਤ ਮਗਰੋਂ ਮਾਧਵੀ ਰਾਜੇ ਦੇ ਮਰਹੂਮ ਸਰੀਰ ਨੂੰ ਅੰਤਿਮ ਸੰਸਕਾਰ ਲਈ ਮੱਧ ਪ੍ਰਦੇਸ਼ ਦੇ ਗੁਣਾ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸਾ; ਬੱਸ ਨੂੰ ਅੱਗ ਲੱਗਣ ਕਾਰਨ 6 ਲੋਕ ਜ਼ਿੰਦਾ ਸੜੇ, ਕਈ ਜ਼ਖ਼ਮੀ
ਜੋਤੀਰਾਦਿੱਤਿਆ ਸਿੰਧੀਆ ਗੁਣਾ-ਸ਼ਿਵਪੁਰੀ ਸੰਸਦੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਿੱਥੇ 7 ਮਈ ਨੂੰ ਵੋਟਾਂ ਪਈਆਂ ਸਨ। ਚੋਣ ਪ੍ਰਚਾਰ ਦੌਰਾਨ ਵੀ ਸਿੰਧੀਆ ਦਾ ਲਗਾਤਾਰ ਦਿੱਲੀ ਦੌਰਾ ਹੁੰਦਾ ਰਿਹਾ ਸੀ। ਦੱਸ ਦੇਈਏ ਕਿ ਭਾਜਪਾ ਦੇ ਕੱਦਾਵਰ ਨੇਤਾ ਅਤੇ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਂ ਰਾਜਮਾਤਾ ਮਾਧਵੀ ਰਾਜੇ ਸਿੰਧੀਆ ਮੂਲ ਰੂਪ ਤੋਂ ਨੇਪਾਲ ਦੀ ਰਹਿਣ ਵਾਲੀ ਸੀ। ਉਨ੍ਹਾਂ ਦਾ ਨੇਪਾਲ ਦੇ ਰਾਜਘਰਾਨੇ ਨਾਲ ਸਬੰਧ ਸੀ। ਉਨ੍ਹਾਂ ਦੇ ਦਾਦਾ ਸ਼ਮਸ਼ੇਰ ਬਹਾਦੁਰ ਨੇਪਾਲ ਦੇ ਪ੍ਰਧਾਨ ਮੰਤਰੀ ਸਨ। ਉਨ੍ਹਾਂ ਦਾ ਵਿਆਹ ਸਾਲ 1966 ਵਿਚ ਮਾਧਵਰਾਓ ਸਿੰਧੀਆ ਨਾਲ ਹੋਇਆ ਸੀ।
ਇਹ ਵੀ ਪੜ੍ਹੋ- 'ਖ਼ਤਰਨਾਕ' ਐਲਾਨੀ ਗਈ ਇਮਾਰਤ ਦਾ ਇਕ ਹਿੱਸਾ ਹੋਇਆ ਢਹਿ-ਢੇਰੀ, ਮਸਾਂ ਬਚਾਏ 6 ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਪੱਛਮੀ ਦੇਸ਼ ਚੋਣਾਂ ਕਰਾਉਣ 'ਤੇ ਸਾਨੂੰ ਨਾ ਦੇਣ ਗਿਆਨ...', ਜਾਣੋ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਉਂ ਆਖੀ ਇਹ ਗੱਲ
NEXT STORY