ਨਵੀਂ ਦਿੱਲੀ– ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਕੋਰੋਨਾ ਦੀ ਲਪੇਟ ’ਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਕੋਵਿਡ ਪਾਜ਼ੇਟਿਵ ਆਈ ਹੈ। ਇਸਤੋਂ ਬਾਅਦ ਉਹ ਇਕਾਂਤਵਾਸ ’ਚ ਚਲੇ ਗੇ ਹਨ। ਉਨ੍ਹਾਂ ਮੰਗਲਵਾਰ ਰਾਤ ਨੂੰ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਗਡਕਰੀ ਫਿਲਹਾਲ ਕੋਰੋਨਾ ਲਾਗ ਦੇ ਹਲਕੇ ਲੱਛਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਆਪਣੇ ਸੰਪਰਕ ’ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ– ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੇ ਬਿਨਾਂ ਵਿਆਹ ’ਚ ਬੁਲਾ ਸਕਦੇ ਹੋ ਹਜ਼ਾਰਾਂ ਲੋਕ, ਜਾਣੋ ਕਿਵੇਂ
ਇਹ ਵੀ ਪੜ੍ਹੋ– ਬ੍ਰਹਮਦੇਵ ਮੰਡਲ ਨੂੰ 12 ਵਾਰ ਕੋਰੋਨਾ ਵੈਕਸੀਨ ਲਗਵਾਉਣੀ ਪਈ ਮਹਿੰਗੀ, ਫਸਿਆ ਮੁਸੀਬਤ 'ਚ
ਗਡਕਰੀ ਨੇ ਇਕ ਟਵੀਟ ’ਚ ਲਿਖਿਆ, ‘ਮੈਂ ਅੱਜ ਹਲਕੇ ਲੱਛਣਾਂ ਦੇ ਨਾਲ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਸਾਰੇ ਜ਼ਰੂਰੀ ਪ੍ਰੋਟੋਕੋਲਸ ਦਾ ਪਾਲਣ ਕਰ ਰਿਹਾ ਹਾਂ। ਮੈਂ ਖੁਦ ਨੂੰ ਵੱਖ ਕਰ ਲਿਆ ਹੈ ਅਤੇ ਘਰ ’ਚ ਹੀ ਇਕਾਂਤਵਾਸ ’ਚ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਖੁਦ ਨੂੰ ਵੱਖ ਕਰਨ ਅਤੇ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ ਜੋ ਮੇਰੇ ਸੰਪਰਕ ’ਚ ਆਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਉਹ ਵੀ ਫਿਲਹਾਲ ਆਪਣੇ ਘਰ ਹੀ ਇਕਾਂਤਵਾਸ ’ਚ ਹਨ। ਦਿੱਲੀ ਦੇ ਆਰਮੀ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ ਸੀ ਅਤੇ ਦੱਸਿਆ ਸੀ ਕਿ ਉਨ੍ਹਾਂ ਦੀ ਸਿਹਤ ’ਚ ਸੁਧਾਰ ਆ ਰਿਹਾ ਹੈ। ਦੱਸ ਦੇਈਏ ਕਿ ਦੇਸ਼ ’ਚ ਇਕ ਵਾਰ ਫਿਰ ਕੋਰੋਨਾ ਲਾਗ ਦੇ ਮਾਮਲੇ ਤੇਜੀ ਨਾਲ ਵਧ ਰਹੇ ਹਨ। ਉਥੇ ਹੀ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਖਤਰਾ ਵਧ ਰਿਹਾ ਹੈ।
ਇਹ ਵੀ ਪੜ੍ਹੋ– ਬੁਲੇਟ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਕੰਪਨੀ ਨੇ ਵਧਾਈ ਕਈ ਮਾਡਲਾਂ ਦੀ ਕੀਮਤ
ਭਾਜਪਾ ਹੈੱਡ ਕੁਆਰਟਰ 'ਚ ਵੀ ਹੋਇਆ ਕੋਰੋਨਾ ਵਿਸਫ਼ੋਟ, ਸਟਾਫ਼ ਦੇ 42 ਲੋਕ ਨਿਕਲੇ ਪਾਜ਼ੇਟਿਵ
NEXT STORY