ਮੁੰਬਈ - ਮਹਾਰਾਸ਼ਟਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ, 'ਬੀਤੇ ਦਿਨੀਂ ਮੈਂ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਅਤੇ ਆਪਣੇ ਡਾਕਟਰ ਦੀ ਸਲਾਹ ਲਈ। ਜਾਂਚ ਦੌਰਾਨ ਮੈਂ ਕੋਵਿਡ-19 ਪਾਜ਼ੇਟਿਵ ਪਾਇਆ ਗਿਆ ਹਾਂ। ਮੈਂ ਇਸ ਸਮੇਂ ਸਾਰਿਆਂ ਦੀਆਂ ਅਸੀਸਾਂ ਅਤੇ ਸ਼ੁਭ ਇੱਛਾਵਾਂ ਨਾਲ ਠੀਕ ਹਾਂ। ਮੈਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।' ਉਨ੍ਹਾਂ ਕਿਹਾ ਹੈ ਕਿ ਜਿਹੜੇ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਹਨ ਕਿਰਪਾ ਆਪਣੀ ਜਾਂਚ ਕਰਵਾ ਲੈਣ।
ਭਾਰਤ-ਚੀਨ ਸਰਹੱਦ ਮੁੱਦੇ 'ਤੇ ਕੱਲ ਰਾਜਸਭਾ 'ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ
NEXT STORY