ਨਵੀਂ ਦਿੱਲੀ- ਕੇਂਦਰੀ ਘੱਟ ਗਿਣਤੀ ਕਾਰਜ ਰਾਜ ਮੰਤਰੀ ਜਾਰਜ ਕੁਰੀਅਨ ਨੇ ਰਾਜ ਸਭਾ ਮੈਂਬਰ ਵਜੋਂ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਹਾਲ ਹੀ 'ਚ ਹੋਈਆਂ ਰਾਜ ਸਭਾ ਚੋਣਾਂ 'ਚ ਉਨ੍ਹਾਂ ਨੂੰ ਮੁੜ ਉਮੀਦਵਾਰ ਨਾ ਬਣਾਉਣ ਦਾ ਫੈਸਲਾ ਕੀਤਾ ਸੀ। ਰਾਸ਼ਟਰਪਤੀ ਭਵਨ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਕੁਰੀਅਨ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ 'ਚ ਕੇਂਦਰੀ ਰਾਜ ਮੰਤਰੀ ਦਾ ਚਾਰਜ ਵੀ ਸੰਭਾਲ ਰਹੇ ਸਨ।

ਬਿਆਨ 'ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ 'ਤੇ ਕੇਂਦਰੀ ਕੈਬਨਿਟ ਤੋਂ ਕੁਰੀਅਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਹੈ। ਕੁਰੀਅਨ ਕੇਂਦਰ ਸਰਕਾਰ 'ਚ ਇਕਮਾਤਰ ਅਜਿਹੇ ਮੰਤਰੀ ਸਨ, ਜੋ ਈਸਾਈ ਭਾਈਚਾਰੇ ਤੋਂ ਆਉਂਦੇ ਹਨ। ਰਾਜ ਸਭਾ 'ਚ ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਗਿਆ ਸੀ। 2 ਕੇਂਦਰੀ ਮੰਤਰੀਆਂ-ਰਵਨੀਤ ਸਿੰਘ ਬਿੱਟੂ ਅਤੇ ਕੁਰੀਅਨ ਨੂੰ 18 ਜੂਨ ਨੂੰ ਹੋਈਆਂ ਰਾਜ ਸਭਾ ਚੋਣਾਂ ਲਈ ਮੁੜ ਉਮੀਦਵਾਰ ਨਹੀਂ ਬਣਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੋਚਿੰਗ ਸੈਂਟਰ ਅੱਗ ਮਾਮਲੇ 'ਚ ਵੱਡਾ ਖੁਲਾਸਾ! 10 ਸਾਲ ਪਹਿਲਾਂ ਹੀ ਜਾਰੀ ਹੋਇਆ ਸੀ ਇਹ 'ਸਰਕਾਰੀ ਹੁਕਮ'
NEXT STORY