ਨਵੀਂ ਦਿੱਲੀ : ਯੂਕ੍ਰੇਨ ਤੇ ਰੂਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਹਜ਼ਾਰਾਂ ਭਾਰਤੀ ਵਿਦਿਆਰਥੀ ਯੂਕ੍ਰੇਨ ਅਤੇ ਗੁਆਂਢੀ ਦੇਸ਼ਾਂ ਵਿੱਚ ਫਸੇ ਹੋਏ ਹਨ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਹਾਲਾਂਕਿ, ਇਸ ਦੌਰਾਨ ਭਾਰਤੀ ਨਾਗਰਿਕ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀਆਂ ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
ਇਸ ਦੌਰਾਨ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਬੀਤੇ ਦਿਨੀਂ ਜੰਗ ਪ੍ਰਭਾਵਿਤ ਯੂਕ੍ਰੇਨ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਵਿੱਚ ਸਹਾਇਤਾ ਲਈ ਹੰਗਰੀ ਦੇ ਬੁਡਾਪੇਸਟ ਲਈ ਰਵਾਨਾ ਹੋਏ ਸਨ। ਉਨ੍ਹਾਂ ਕਿਹਾ ਸੀ ਕਿ ਸਾਡੇ ਨੌਜਵਾਨ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਹ ਵੀ ਪੜ੍ਹੋ : PM ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਅੱਜ ਕਰ ਸਕਦੇ ਹਨ ਗੱਲਬਾਤ : ਸੂਤਰ
ਪੁਰੀ ਨੇ ਅੱਜ ਟਵੀਟ ਕਰਦਿਆਂ ਕਿਹਾ, "ਮੈਨੂੰ ਹੋਟਲ ਗ੍ਰੈਂਡ ਹੰਗੇਰੀਅਨ ਵਿਖੇ ਸਾਡੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਹੋਈ, ਜੋ ਕਿ ਭਾਰਤੀ ਹਵਾਈ ਸੈਨਾ ਦੇ ਵਿਸ਼ੇਸ਼ ਜਹਾਜ਼ 'ਚ ਸਵਾਰ ਹੋਣ ਲਈ ਬੁਡਾਪੇਸਟ ਹਵਾਈ ਅੱਡੇ 'ਤੇ ਜਾ ਰਹੇ ਸਨ, ਜੋ ਉਨ੍ਹਾਂ ਦੇ ਘਰ ਉਡਾਣ ਭਰਨ ਦੀ ਉਡੀਕ ਕਰ ਰਹੇ ਸਨ। ਮੋਦੀ ਸਰਕਾਰ ਯੂਕ੍ਰੇਨ ਤੋਂ ਹਰ ਨੌਜਵਾਨ ਵਿਦਿਆਰਥੀ ਨੂੰ ਵਾਪਸ ਲਿਆਏਗੀ।"
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
NEXT STORY