ਨਵੀਂ ਦਿੱਲੀ - ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ (74) ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਵਜ੍ਹਾ ਨਾਲ 4 ਦਿਨ ਪਹਿਲਾਂ ਹੀ ਦਿੱਲੀ ਦੇ ਐਸਕਾਰਟ ਹਸਪਤਾਲ 'ਚ ਉਨ੍ਹਾਂ ਦੇ ਦਿਲ ਦਾ ਆਪਰੇਸ਼ਨ ਹੋਇਆ ਸੀ। ਉਦੋਂ ਤੋਂ ਉਨ੍ਹਾਂ ਦੀ ਹਾਲਤ ਨਾਜੁਕ ਬਣੀ ਹੋਈ ਸੀ। ਡਾਕਟਰਾਂ ਦੀ ਤਮਾਮ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਦੀ ਜਾਨ ਨਹੀਂ ਬੱਚ ਸਕੀ ਅਤੇ ਵੀਰਵਾਰ ਦੇਰ ਸ਼ਾਮ ਹਸਪਤਾਲ 'ਚ ਹੀ ਉਨ੍ਹਾਂ ਨੇ ਆਖ਼ਰੀ ਸਾਹ ਲਈ। ਉਥੇ ਹੀ ਕੇਂਦਰੀ ਗ੍ਰਹਿ ਮੰਤਰਾਲਾ ਨੇ ਪਾਸਵਾਨ ਦੇ ਦਿਹਾਂਤ 'ਤੇ ਰਾਜ ਸੋਗ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਸ਼ੁੱਕਰਵਾਰ ਨੂੰ ਦੇਸ਼ 'ਚ ਜਿੱਥੇ ਵੀ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਉਹ ਝੁੱਕਿਆ ਰਹੇਗਾ।
पापा....अब आप इस दुनिया में नहीं हैं लेकिन मुझे पता है आप जहां भी हैं हमेशा मेरे साथ हैं।
Miss you Papa... pic.twitter.com/Qc9wF6Jl6Z
— युवा बिहारी चिराग पासवान (@iChiragPaswan) October 8, 2020
ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਟਵਿੱਟਰ ਦੇ ਜ਼ਰੀਏ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ, 'ਪਾਪਾ...ਤੁਸੀਂ ਇਸ ਦੁਨੀਆ 'ਚ ਨਹੀਂ ਹੋ ਪਰ ਮੈਨੂੰ ਪਤਾ ਹੈ ਤੁਸੀਂ ਜਿਥੇ ਵੀ ਹੋ ਮੇਰੇ ਨਾਲ ਹੋ। Miss You Papa...।'
ਭਾਰਤੀ ਮੀਡੀਆ ਨੂੰ ਨਸੀਹਤ ਦੇਣ ਵਾਲੇ ਚੀਨ ਨੂੰ ਤਾਈਵਾਨ ਨੇ ਕਿਹਾ, 'ਦਫਾ ਹੋ ਜਾਵੋ'
NEXT STORY